244 new corona : ਜਿਲ੍ਹਾ ਲੁਧਿਆਣਾ ਵਿਖੇ ਵੀ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਕੋਰੋਨਾ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਅੱਜ ਜਿਲ੍ਹਾ ਲੁਧਿਆਣਾ ਵਿਖੇ ਹੁਣ ਤੱਕ 13981 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। 228251 ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ। ਪੈਂਡਿੰਗ ਰਿਪੋਰਟਾਂ ‘ਚੋਂ 291 ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ ਜੋ ਕਿ 244 ਲੁਧਿਆਣਾ ਜਿਲ੍ਹੇ ਤੋਂ ਹਨ ਤੇ 47 ਸੈਂਪਲ ਬਾਹਰਲੇ ਰਾਜਾਂ ਤੋਂ ਹਨ। ਹੁਣ ਲੁਧਿਆਣੇ ‘ਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 16295 ਤਕ ਪੁੱਜ ਗਈ ਹੈ।
ਅੱਜ ਜਿਹੜੇ ਕੋਰੋਨਾ ਪਾਜੀਟਿਵ ਮਰੀਜ਼ ਪਾਏ ਗਏ ਹਨ ਉਨ੍ਹਾਂ ‘ਚੋਂ 47 ਹੋਰਨਾਂ ਸੂਬਿਆਂ ਨਾਲ ਸਬੰਧਤ ਹਨ। ਕੋਰੋਨਾ ਨਾਲ ਅੱਜ ਸੂਬੇ ‘ਚ 12 ਮੌਤਾਂ ਹੋਈਆਂ ਜਿਨ੍ਹਾਂ ਵਿੱਚੋਂ 5 ਲੁਧਿਆਣੇ ਤੋਂ, 1 ਅੰਮ੍ਰਿਤਸਰ ਤੋਂ, 1 ਹੁਸ਼ਿਆਰਪੁਰ ਤੋਂ, 2 ਜਲੰਧਰ ਤੋਂ, 1 ਜਿਲ੍ਹਾ ਫਤਿਹਗੜ੍ਹ ਸਾਹਿਬ, 1 ਫਰੀਦਕੋਟ ਤੋਂ, 1 ਜੰਮੂ ਤੇ ਕਸ਼ਮੀਰ ਨਾਲ ਸਬੰਧਤ ਹਨ। ਲੁਧਿਆਣੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 663 ਤਕ ਪੁੱਜ ਗਿਆ ਹੈ । ਸਿਵਲ ਸਰਜਨ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।