ਦਿੱਲੀ ਵਿਚ ਕੋਰੋਨਾ ਫਿਰ ਤੋਂ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਵਿਚ ਮਾਮਲੇ ਵਧਦੇ ਦੇਖੇ ਗਏ ਹਨ। ਇਕ ਦਿਨ ਵਿਚ ਕੋਰੋਨਾ ਦੇ 2495 ਸੰਕਰਮਿਤ ਸਾਹਮਣੇ ਆਏ ਹਨ ਤੇ 7 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਪਾਜੀਟਿਵਿਟੀ ਦਰ 15.41 ਫੀਸਦੀ ‘ਤੇ ਪਹੁੰਚਗਈ ਹੈ। ਸਿਹਤ ਵਿਭਾਗ ਮੁਤਾਬਕ ਦਿੱਲੀ ਵਿਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 8506 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿਚ ਆਏ ਕੋਰੋਨਾ ਦੇ ਮਾਮਲੇ 21 ਜਨਵਰੀ ਦੇ ਬਾਅਦ ਸਭ ਤੋਂ ਵਧ ਹਨ। ਕੋਰੋਨਾ ਸੰਕਰਮਣ ਦੀ ਦਰ 18.04 ਫੀਸਦੀ ਸੀ। ਸੀਐੱਮ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਪਰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਤੇ ਜ਼ਿਆਦਾਤਰ ਮਾਮਲੇ ਹਲਕੇ ਪ੍ਰਵਿਰਤੀ ਦੇ ਹਨ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਹਾਲਾਤ ‘ਤੇ ਪੂਰੀ ਤਰ੍ਹਾਂ ਤੋਂ ਨਜ਼ਰ ਬਣਾਈ ਹੋਈ ਹੈ ਤੇ ਸੰਕਰਮਣ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਵਧਦੇ ਮਾਮਲਿਆਂ ਨੂੰ ਦੇਖ ਕੇ ਦਿੱਲੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਾ ਥਾਵਾਂ ‘ਤੇ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰੇ। ਮਾਹਿਰਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਦਾ ਕਾਰਨ ਲੋਕਾਂ ਦਾ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਪ੍ਰਤੀ ਲਾਪਰ੍ਵਾਹ ਹੋਣਾ ਹੈ।
ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ ਅਤੇ ਕੋਰੋਨਾ ਪ੍ਰੋਟੋਕੋਲ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਦੇ ਚਲਾਨ ਕੱਟਣ ਲਈ ਕਿਹਾ ਹੈ। ਅਧਿਕਾਰੀਆਂ ਦੇ ਅਨੁਸਾਰ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿੱਚ, ਸਰਕਾਰ ਨੇ 11 ਜ਼ਿਲ੍ਹਾ ਮੈਜਿਸਟਰੇਟਾਂ ਨੂੰ ਚਲਾਨ ਜਾਰੀ ਕਰਨ ਅਤੇ ਮੁਹਿੰਮ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: