ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੇ ਸ਼ਹੀਦ ਹੋਏ 5 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋੰ 25 ਲੱਖ ਰੁਪਏ ਦੇ ਚੈੱਕ ਵੰਡੇ। ਇਹ ਸਾਰੇ ਕਿਸਾਨ ਮਾਨਸਾ ਜ਼ਿਲ੍ਹੇ ਦੇ ਸਨ।
ਦੱਸਣਯੋਗ ਹੈ ਕਿ ਭਲਕੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਵੀ ਚੰਡੀਗੜ੍ਹ ਆ ਰਹੇ ਹਨ ਅਤੇ ਆਪਣੇ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਵਿੱਤੀ ਮਦਦ ਦੇਣਗੇ। ਉਨ੍ਹਾਂ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਉਹ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣਗੇ।
ਤੇਲੰਗਾਨਾ ਸਰਕਾਰ ਨੇ ਇਸ ਦੇ ਲਈ ਪੰਜਾਬ, ਹਰਿਆਣਾ, ਯੂਪੀ ਤੇ ਦਿੱਲੀ ਦੇ ਪਰਿਵਾਰਾਂ ਦੀ ਪਛਾਣ ਕੀਤੀ ਹੈ। ਰਿਪੋਰਟ ਮੁਤਾਬਕ ਪੰਜਾਬ ਦੇ ਮੁੱਖ ਖੇਤੀ ਅਫਸਰਾਂ ਨੂੰ ਇਸ ਆਯੋਜਨ ਲਈ ਹਰੇਕ ਮ੍ਰਿਤਕ ਕਿਸਾਨ ਦੇ ਪਰਿਵਾ ਦੇ ਮੈਂਬਰ ਨੂੰ ਨਾਲ ਲਿਆਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਦੇ ਲਈ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਹੋਵੇਗਾ, ਜਿਸ ਵਿੱਚ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਦੇ ਸ਼ਾਮਲ ਹੋਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: