ਪੰਜਾਬ ਵਿੱਚ ਧੋਖਾਧੜੀ ਦਾ ਇੱਕ ਨਵਾਂ ਤਰੀਕਾ ਸਾਹਮਣੇ ਆਇਆ ਹੈ। ਲੋਕ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜਦੇ ਹਨ ਪਰ ਕੁੜੀਆਂ ਵਿਦੇਸ਼ ਜਾ ਕੇ ਸਾਰੇ ਰਿਸ਼ਤੇ ਤੋੜ ਦਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਸਾਹਮਣੇ ਆਇਆ ਹੈ।
ਇੱਕ ਬੰਦੇ ਨੇ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜ ਦਿੱਤਾ ਪਰ ਉੱਥੇ ਜਾ ਕੇ ਉਸ ਨੇ ਆਪਣੇ ਪਤੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਉਸ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਥਾਣਾ ਬਨੂੜ ਦੀ ਪੁਲਿਸ ਨੇ ਸਹੁਰੇ ਦੀ ਸ਼ਿਕਾਇਤ ਦੇ ਆਧਾਰ ’ਤੇ ਨੂੰਹ, ਉਸ ਦੇ ਮਾਤਾ-ਪਿਤਾ ਅਤੇ ਭਰਾ ਖ਼ਿਲਾਫ਼ ਧੋਖਾਧੜੀ ਤੇ ਠੱਗੀ ਦੇ ਦੋਸ਼ ਵਿੱਚ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਦਿਲਬਾਗ ਸਿੰਘ ਵਾਸੀ ਗੱਜੂ ਖੇੜਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਦੇ ਲੜਕੇ ਗੁਰਦੀਪ ਸਿੰਘ ਦਾ ਵਿਆਹ 14 ਅਪਰੈਲ 2018 ਨੂੰ ਰਮਨੀਤ ਕੌਰ (22) ਵਾਸੀ ਕਿਸ਼ਨਪੁਰਾ ਬੱਸੀ ਪਠਾਣਾਂ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਹੋਇਆ ਸੀ। ਦੋਵਾਂ ਧਿਰਾਂ ਵਿੱਚ ਫੈਸਲਾ ਹੋਇਆ ਕਿ ਵਿਆਹ ਤੋਂ ਬਾਅਦ ਰਮਨੀਤ ਕੌਰ ਨੂੰ ਵਿਦੇਸ਼ ਭੇਜਿਆ ਜਾਵੇਗਾ ਅਤੇ ਇਸ ਦਾ ਸਾਰਾ ਖਰਚਾ ਮੁੰਡੇ ਵਾਲਿਆਂ ਵੱਲੋਂ ਚੁੱਕਿਆ ਜਾਵੇਗਾ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬੋਲੇ- ‘ਗੋਲਡੀ ਤੇ ਲਾਰੈਂਸ ਨੂੰ ਫਾਂਸੀ ਦੇਣ ‘ਤੇ ਮਿਲੇਗੀ ਸਿੱਧੂ ਦੀ ਆਤਮਾ ਨੂੰ ਸ਼ਾਂਤੀ’
ਇਸ ਮੁਤਾਬਕ 26 ਲੱਖ ਰੁਪਏ ਖਰਚ ਕਰਕੇ ਸਹੁਰਾ ਪਰਿਵਾਰ ਨੇ 18 ਅਗਸਤ 2018 ਨੂੰ ਰਮਨੀਤ ਕੌਰ ਨੂੰ ਆਸਟ੍ਰੇਲੀਆ ਭੇਜ ਦਿੱਤਾ। ਬਾਅਦ ਵਿੱਚ ਰਮਨੀਤ ਕੌਰ ਨੇ ਉੱਥੇ ਜਾ ਕੇ ਆਪਣੇ ਪਤੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਉਸ ਨੇ ਆਪਣੇ ਪਤੀ ਗੁਰਦੀਪ ਸਿੰਘ ਨੂੰ ਉੱਥੇ ਬੁਲਾਉਣ ਤੋਂ ਵੀ ਮਨ੍ਹਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦਿਲਬਾਗ ਸਿੰਘ ਨੇ ਦੋਸ਼ ਲਾਇਆ ਕਿ ਉਥੇ ਜਾ ਕੇ ਰਮਨੀਤ ਕੌਰ ਨੇ ਕਿਹਾ ਕਿ ਉਹ ਗੁਰਦੀਪ ਸਿੰਘ ਨੂੰ ਪਸੰਦ ਨਹੀਂ ਕਰਦੀ ਅਤੇ ਨਾ ਹੀ ਉਸ ਨਾਲ ਰਹਿਣਾ ਚਾਹੁੰਦੀ ਹੈ। ਇਸ ਤਰ੍ਹਾਂ ਰਮਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਚਰਨਜੀਤ ਕੌਰ ਅਤੇ ਭਰਾ ਗਗਨਪ੍ਰੀਤ ਸਿੰਘ ਨੇ ਇਕ ਸਾਜ਼ਿਸ਼ ਤਹਿਤ ਮੁੰਡੇ ਦੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਬਿਆਨ ਦੇ ਆਧਾਰ ’ਤੇ ਪੁਲਿਸ ਨੇ ਜਾਂਚ ਤੋਂ ਬਾਅਦ ਰਮਨੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।