ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਹੁਣ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਰੇਲ ਰੋਕੋ ਮੁਹਿੰਮ ਚਲਾਈ ਗਈ। ਕਿਸਾਨ ਪ੍ਰਦਰਸ਼ਨ ਕਾਰਨ ਫਿਰੋਜ਼ਪੁਰ ਡਵੀਜ਼ਨ ਦੀਆਂ ਲਗਭਗ 55 ਟਰੇਨਾਂ ਪ੍ਰਭਾਵਿਤ ਹੋਈਆਂ ਹਨ ਜਿਨ੍ਹਾਂ ਵਿਚੋਂ 27 ਨੂੰ ਕੈਂਸਲ ਕਰ ਦਿੱਤਾ ਗਿਆ ਹੈ। 11 ਸ਼ਾਰਟ ਟਰਮੀਨੇਟ ਹਨ ਤੇ 17 ਬੈਕ ਟੂ ਸਟੇਸ਼ਨ ਹੋਈਆਂ। ਕਿਸਾਨਾਂ ਦੇ ਟਰੈਕ ਉਤੇ ਬੈਠਣ ਦੇ ਬਾਅਦ ਤੋਂ ਹੀ ਗੱਡੀਆਂ ਨੂੰ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਰੋਕਿਆ ਗਿਆ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਵੇਂ ਹੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਹੈ ਪਰ ਅਜੇ ਵੀ ਕਿਸਾਨਾਂ ਦੀਆਂ ਕਈ ਮੰਗਾਂ ਨਹੀਂ ਮੰਨੀਆਂ ਗਈਆਂ ਹਨ। ਕਿਸਾਨਾਂ ਦਾ ਕਰਜ਼ਾ ਮੁਆਫੀ, ਅੰਦੋਲਨ ਵਿਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਤੇ ਸਰਕਾਰੀ ਨੌਕਰੀ ਸਣੇ ਹੋਰ ਕਈ ਮੁੱਦਿਆਂ ‘ਥੇ ਸਰਕਾਰ ਬੋਲ ਨਹੀਂ ਰਹੀ। ਇਨ੍ਹਾਂ ਮੰਗਾਂ ਉਤੇ ਸਰਕਾਰ ਦਾ ਧਿਆਨ ਖਿੱਚਣ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕਿਸਾਨ ਜੰਡਿਆਲਾ-ਮਾਨਾਂਵਾਲਾ ਟਰੈਕ, ਜਲੰਧਰ-ਪਠਾਨਕੋਟ ਰੇਲ ਮਾਰਗ, ਟਾਂਡਾ ਉੜਮੜ ਫਿਰੋਜ਼ਪੁਰ ਟਰੈਕ ਤੇ ਅੰਮ੍ਰਿਤਸਰ-ਖੇਮਕਰਨ ਰੇਲ ਰਸਤੇ ਉਤੇ ਬੈਠੇ ਹੋਏ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।