ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਹੋਰ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਇਸ ਦੇ ਉਨ੍ਹਾਂ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਕਾਕਾ ਅਜੇ 27 ਸਾਲਾ ਦਾ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕੁਲਦੀਪ ਸਿੰਘ ਦੇ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਕਾਫੀ ਗੁੱਸਾ ਹੈ।
ਇਹ ਵੀ ਪੜ੍ਹੋ : ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੁਲਦੀਪ ਦਾ ਵੱਡਾ ਭਰਾ ਵੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਸੀ ਤੇ ਹੁਣ ਕੁਲਦੀਪ ਨੂੰ ਵੀ ਨਸ਼ੇ ਦੀ ਭੇਟ ਚੜ ਗਿਆ। ਕੁਲਦੀਪ ਦੀ ਮਾਤਾ ਸ਼ਿਮਲਾ ਦੇਵੀ ਅਤੇ ਭੈਣ ਰੀਤੂ ਨੇ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰੇ, ਤਾਂ ਹੀ ਉਹ ਧਰਨਾ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: