ਪੰਜਾਬ ਵਿੱਚ ਇੱਕ ਹੋਰ ਨੌਜਵਾਨ ਚੜ੍ਹੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਿਆ। ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵਾੜ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਜਾਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਲਵਿੰਦਰ ਸਿੰਘ ਉਰਫ ਭੇਜਾ ਪੁੱਤਰ ਪ੍ਰਗਟ ਸਿੰਘ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਤਕਰੀਬਨ ਅੱਠ-ਨੌਂ ਸਾਲ ਤੋਂ ਨਸ਼ੇ ਦਾ ਆਦੀ ਹੈ ਅਤੇ ਅੱਜ ਸਵੇਰੇ ਉਸ ਨੇ ਆਪਣੇ ਘਰ ਵਿੱਚ ਹੀ ਟੀਕਾ ਲਾ ਲਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਉਨ੍ਹਾਂ ‘ਤੇ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਿੱਚੋਂ ਨਸ਼ਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦੇ ਤਾਂ ਵੱਡੇ ਕੀਤੇ ਸਨ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨਸ਼ਾ ਬੰਦ ਹੋਣ ਦੀ ਬਜਾਏ ਹੋਰ ਵੀ ਜ਼ਿਆਦਾ ਵੱਧ ਚੁੱਕਾ ਹੈ।
ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਪੂਰੇ ਇਲਾਕੇ ‘ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ. ਸੁਖਬੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕੈਮਰੇ ਦੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸਾਡੇ ਕੋਲ ਕੋਈ ਵੀ ਅਜਿਹੀ ਕੰਪਲੇਂਟ ਨਹੀਂ ਆਈ ਕਿ ਮੁੰਡੇ ਦੀ ਮੌਤ ਹੋਈ ਹੈ ਅਸੀਂ ਫਿਰ ਵੀ ਇਸ ਦੀ ਜਾਂਚ ਕਰਵਾ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: