ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲੇ ਜਾ ਰਹੇ ਹਨ। ਹੁਣ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚੋਂ ਕਰੋੜਾਂ ਰੁਪਏ ਕਢਵਾਏ ਯਾਨੀ ਰਿਕਵਰ ਕੀਤੇ ਗਏ ਹਨ। ਇਹ ਮ੍ਰਿਤਕ ਲਾਭਪਾਤਰੀ ਜਿਨ੍ਹਾਂ ਨੂੰ ਵੱਖ-ਵੱਖ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਸਨ ਤੇ ਇਨ੍ਹਾਂ ਦੇ ਖਾਤਿਆਂ ਵਿਚੋਂ 28 ਕਰੋੜ ਤੋਂ ਵੱਧ ਦੀ ਰਕਮ ਕਢਵਾਈ ਗਈ ਹੈ। ਜਿਸ ਨੂੰ ਸਰਕਾਰ ਵਲੋਂ ਕਢਵਾ ਲਿਆ ਗਿਆ ਹੈ।
ਪੰਜਾਬ ਦੇ ਸਮਾਜਿਕ ਸਰੱਖਿਆ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਦੇਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਸਬੰਧੀ ਨਿਰਦੇਸ਼ ਦੇਣ ਨੂੰ ਯਕੀਨੀ ਬਣਾਇਆ ਗਿਆ। ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚੋਂ 28 ਕਰੋੜ 97 ਲੱਖ ਰੁਪਏ ਬੈਂਕ ਖਾਤਿਆਂ ਵਿਚੋਂ ਕਢਵਾਏ ਗਏ ਹਨ ਤੇ 1 ਲੱਖ 27 ਹਜ਼ਾਰ 643 ਮ੍ਰਿਤਕ ਲਾਭਪਾਤਰੀ ਸਨ ਜਿਨ੍ਹਾਂ ਦੇ ਖਾਤਿਆਂ ਵਿਚੋਂ ਇਹ ਵਸੂਲੀ ਕੀਤੀ ਗਈ ਹੈ। ਇਹ ਰਕਮ ਕਢਵਾ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕਰਵਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਪੰਜਾਬ ਵਿਚ ਚੱਲ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀ ਨੂੰ ਬੈਂਕ ਖਾਤਿਆਂ ਵਿਚ ਪੈਨਸ਼ਨ ਭੇਜੀ ਜਾਂਦੀ ਹੈ ਪਰ ਇਨ੍ਹਾਂ ਵਿਚੋਂ ਬਹੁਤ ਸਾਰੇ ਲਾਭਪਾਤਰੀ ਅਜਿਹੇ ਸਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਸੀ ਪਰ ਪੈਨਸ਼ਨ ਅਜੇ ਵੀ ਉਨ੍ਹਾਂ ਦੇ ਖਾਤਿਆਂ ਵਿਚ ਜਾ ਰਹੀ ਸੀ ਜਿਸ ‘ਤੇ ਕਾਰਵਾਈ ਕਰਦਿਆਂ ਮਾਨ ਸਰਕਾਰ ਨੇ 28 ਕਰੋੜ 97 ਲੱਖ ਰੁਪਏ ਰਿਕਵਰ ਕੀਤੇ ਹਨ।