ਗੁਰਦਾਸਪੁਰ ਵਿਖੇ ਬਿਨਾਂ ਕਿਸੇ ਮਾਮਲਾ ਦਰਜ ਤੋਂ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਚੁੱਕਿਆ ਗਿਆ ਤੇ ਫਿਰ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਲੋਕਾਂ ਨੇ ਰੋਸ ਵਜੋਂ ਥਾਣਾ ਸਿਟੀ ਦਾ ਘਿਰਾਓ ਕੀਤਾ। ਵਿਰੋਧ ਤੋਂ ਬਾਅਦ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਵੱਲੋਂ ਤਿੰਨ ASI ਨੂੰ ਸਸਪੈਂਡ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਕੁਸ਼ਾਲ ਨੇ ਨਵਾਂ ਆਈਫੋਨ ਲਿਆ ਸੀ ਤੇ ਉਹ ਆਪਣੇ ਇਕ ਹੋਰ ਦੋਸਤ ਦੇ ਘਰ ਪਿੰਡ ਹੱਲਾਂ ਵਿੱਚ ਚਾਹ ਪਾਰਟੀ ਕਰ ਰਹੇ ਸਨ। ਕੁਝ ਸਮੇਂ ਬਾਅਦ ਉਥੇ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਤੇ ਤਿੰਨ ਹੋਰ ਏਐਸਆਈ ਕਸ਼ਮੀਰ ਸਿੰਘ, ਸਤਪਾਲ ਅਤੇ ਹਰਜੀਤ ਆ ਗਏ ਤੇ ਉਨ੍ਹਾਂ ਮਾਰਨਾ ਸ਼ੁਰੂ ਕਰ ਦਿੱਤਾ। ਮੌਕੇ ਤੋਂ ਕੁਸ਼ਾਲ ਦੇ ਤਿੰਨ ਦੋਸਤ ਦਾ ਭੱਜਣ ਵਿਚ ਕਾਮਯਾਬ ਹੋ ਗਏ ਪਰ ਪੁਲਿਸ ਮੁਲਾਜ਼ਮਾਂ ਨੇ ਕੁਸ਼ਾਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕੁਸ਼ਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਘਟਨਾ ਦੇ ਬਾਅਦ ਪਰਿਵਾਰਕ ਮੈਂਬਰਾਂ ਤੇ ਲੋਕਾਂ ਵੱਲੋਂ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ ਤੇ ਨਾਲ ਹੀ ਮੰਗ ਕੀਤੀ ਕਿ ਤਿੰਨੇ ਤਿੰਨੇ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ।