ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਅੰਕੜੇ ਡਰਾਉਣ ਲੱਗੇ ਹਨ ਤੇ ਸਥਿਤੀ ਚਿੰਤਾਜਨਕ ਬਣ ਹੋਈ ਹੈ। ਕੋਰੋਨਾ ਦੀ ਤੀਜੀ ਲਹਿਰ ਕਾਫੀ ਖਤਰਨਾਕ ਸਾਬਤ ਹੋ ਰਹੀ ਹੈ।
ਲੁਧਿਆਣਾ ‘ਚ ਵੀ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ। ਅੱਜ ਜ਼ਿਲ੍ਹੇ ਵਿਚ ਓਮੀਕ੍ਰੋਨ ਦੇ 3 ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਓਮੀਕ੍ਰੋਨ ਵਾਲੇ ਵਿਅਕਤੀ ਵਿਦੇਸ਼ ਤੋਂ ਆਏ ਸਨ। ਇੱਕ ਲੰਡਨ, ਇੱਕ ਕੈਨੇਡਾ ਤੇ ਇੱਕ UK ਤੋਂ ਪਰਤਿਆ ਹੈ। ਲੁਧਿਆਣਾ ਵਿਚ ਇੱਕ ਦਿਨ ਵਿਚ ਕੋਰੋਨਾ ਦੇ 229 ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਦੇ ਕੁੱਲ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 88247 ਹੋ ਚੁੱਕੀ ਹੈ। ਲੁਧਿਆਣੇ ‘ਚ ਕੋਰੋਨਾ ਨਾਲ ਕੁੱਲ ਮੌਤਾਂ ਦੀ ਗਿਣਤੀ 2119 ਹੈ ਤੇ ਬਾਹਰਲੇ ਜ਼ਿਲ੍ਹੇ/ਰਾਜਾਂ ਦੀ ਮੌਤਾਂ ਦੀ ਗਿਣਤੀ 1064 ਹੈ। ਅੱਜ 1926 RTPCR ਸੈਂਪਲ ਟੈਸਟ ਲਈ ਭੇਜੇ ਗਏ ਹਨ ਤੇ ਲੁਧਿਆਣਾ ਵਿਚ 8 ਐਕਟਿਵ ਮਾਈਕ੍ਰੋ ਕੰਟੇਮੈਂਟ ਜ਼ੋਨ ਹਨ। ਤੇ ਅੱਜ ਕੋਰੋਨਾ ਨਾਲ 2 ਮੌਤਾਂ ਦੀ ਵੀ ਪੁਸ਼ਟੀ ਹੋਈ ਹੈ ਜੋ ਕਿ ਜ਼ਿਲ੍ਹਾ ਬਰਨਾਲਾ ਤੇ ਫਰੀਦਕੋਟ ਨਾਲ ਸਬੰਧਤ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’
ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪਹਿਲਾਂ ਹੀ ਸੂਬੇ ‘ਚ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਵਲ ਸਰਜਨ ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਾਸਕ ਜ਼ਰੂਰ ਪਹਿਨੋ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰੋ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰੋ, ਵਾਰ-ਵਾਰ ਹੱਥ ਧੋਵੋ ਤੇ ਕੋਰੋਨਾ ਦੇ ਹਲਕੇ ਲੱਛਣ ਹੋਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰੋ ਤਾਂ ਜੋ ਵਧਦੇ ਕੋਰੋਨਾ ਕੇਸਾਂ ਨੂੰ ਕੰਟਰੋਲ ਕੀਤਾ ਜਾ ਸਕੇ।