ਅਬੋਹਰ ਦੇ ਅਜੀਤ ਨਗਰ ਇਲਾਕੇ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪੋਲਟਰੀ ਫਾਰਮ ‘ਚ ਰਹਿਣ ਵਾਲੇ ਇੱਕ ਗਰੀਬ ਪ੍ਰਵਾਸੀ ਮਜ਼ਦੂਰ ਨੇ ਠੰਡ ਤੋਂ ਬਚਣ ਲਈ ਕਮਰੇ ਵਿਚ ਅੰਗੀਠੀ ਬਾਲੀ ਸੀ ਤੇ ਉਹ ਰਾਤ ਨੂੰ ਅੰਗੀਠੀ ਬਾਲ ਕੇ ਹੀ ਸੌਂ ਗਏ। ਅੰਗੀਠੀ ਦੀ ਗੈਸ ਚੜ੍ਹਨ ਕਾਰਨ ਤਿੰਨ ਬੱਚਿਆਂ ਮੌਤ ਹੋ ਗਈ ਜਦੋਂ ਕਿ ਮਾਪਿਆਂ ਦੀ ਹਾਲਤ ਗੰਭੀਰ ਹੈ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਸਵੇਰ ਹੋਣ ’ਤੇ ਜਦੋਂ ਉਹ ਨਾ ਉਠੇ ਤਾਂ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਦੂਜੇ ਮਜ਼ਦੂਰ ਪਰਿਵਾਰ ਨੇ ਉਨ੍ਹਾਂ ਦੇ ਕਮਰੇ ਦਾ ਗੇਟ ਖੜਕਾਇਆ ਤਾਂ ਅੰਦਰੋਂ ਕੋਈ ਵੀ ਨਾ ਉਠਿਆ। ਗੇਟ ਖੋਲ੍ਹ ਕੇ ਦੇਖਿਆ ਤਾਂ ਅੰਦਰ ਸਾਰੇ ਬੇਹੋਸ਼ੀ ਦੀ ਹਾਲਤ ਵਿਚ ਪਏ ਸਨ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਨਰ ਸੇਵਾ ਨਾਰਾਇਣ ਸੇਵਾ ਸੋਸਾਇਟੀ ਨੂੰ ਦਿੱਤੀ ਜਿਸ ਤੋਂ ਬਾਅਦ ਪਰਿਵਾਰ ਨੂੰ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਆਕਸੀਜਨ ਦੀ ਕਮੀ ਕਾਰਨ ਸਾਹ ਘੁੱਟਣ ਨਾਲ ਦੋ ਭੈਣਾਂ ਪੂਜਾ, ਪੂਨਮ ਅਤੇ ਭਰਾ ਦੀਪ ਦੀ ਮੌਤ ਹੋ ਗਈ ਤੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਮਾਪਿਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ, ਜਿਨ੍ਹਾਂ ਦੀ ਪਛਾਣ ਕ੍ਰਿਸ਼ਨਾ 35 ਅਤੇ ਰਾਧਾ 33 ਵਜੋਂ ਹੋਈ ਹੈ।