ਪੰਜਾਬ ਦੇ ਅਬੋਹਰ ਸ਼ਹਿਰ ਵਿਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਕੋਲੋਂ 2 ਦੇਸੀ ਪਿਸਤੌਲ, 2 ਜਿੰਦਾ ਕਾਰਤੂਸ ਅਤੇ 12 ਗ੍ਰਾਮ ਹੈਰੋਇਨ ਬਰਾਮਦ ਹੋਏ ਹਨ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ASI ਭੁਪਿੰਦਰ ਸਿੰਘ ਆਪਣੀ ਟੀਮ ਸਮੇਤ ਅਬੋਹਰ-ਸ੍ਰੀਗੰਗਾਨਗਰ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਵੱਲੋਂ ਇਤਲਾਹ ਦਿੱਤੀ ਗਈ ਕਿ 3 ਨੌਜਵਾਨ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਤਿੰਨੋਂ ਇਸ ਸਮੇਂ ਲਿੰਕ ਰੋਡ ਫੋਕਲ ਪੁਆਇੰਟ ‘ਤੇ ਹੈਰੋਇਨ ਵੇਚਣ ਲਈ ਕਿਸੇ ਗਾਹਕ ਦੀ ਉਡੀਕ ਕਰ ਰਹੇ ਹਨ। ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਮੌਕੇ ‘ਤੇ ਛਾਪਾ ਮਾਰ ਕੇ ਤਿੰਨਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਅਮਰੀਕਾ ‘ਚ 2 ਪੰਜਾਬੀ ਭਰਾਵਾਂ ਦਾ ਗੋ.ਲੀਆਂ ਮਾਰ ਕੇ ਕ.ਤਲ, ਸ਼ਾਪਿੰਗ ਮਾਲ ਦੇ ਬਾਹਰ ਕੀਤੀ ਫਾਇਰਿੰਗ
ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮਾਂ ਦੀ ਪਛਾਣ ਰੋਹਿਤ ਉਰਫ਼ ਮਿੱਢਾ ਪੁੱਤਰ ਅਸ਼ੋਕ ਕੁਮਾਰ ਪੰਡਿਤ ਵਾਸੀ ਸੰਤ ਨਗਰ ਗਲੀ ਨੰਬਰ 1, ਆਕਾਸ਼ ਉਰਫ਼ ਗੋਲੂ ਪੁੱਤਰ ਅਵਨੀਸ਼ ਸ਼ਰਮਾ ਵਾਸੀ ਪੁਰਾਣੀ ਫ਼ਾਜ਼ਿਲਕਾ ਰੋਡ ਜੋਹੜੀ ਮੰਦਰ ਅਤੇ ਵਿਨੈ ਪੁੱਤਰ ਅਤੇ ਬੌਬੀ ਵਾਸੀ ਪ੍ਰੇਮ ਨਗਰ ਗਲੀ ਨੰਬਰ 1 ਵੱਜੋਂ ਹੋਈ ਹੈ। ਥਾਣਾ ਸਿਟੀ-2 ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: