ਪੰਜਾਬ ਦੇ ਫਿਰੋਜ਼ਪੁਰ ‘ਚ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ‘ਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਸਕਰਾਂ ਵਿਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 115 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ‘ਚ ਥਾਣਾ ਗੁਰੂਹਰਸਹਾਏ ਦੇ ASI ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਲਗਾਤਾਰ ਗਸ਼ਤ ‘ਤੇ ਸਨ। ਵਿਸ਼ਵਕਰਮਾ ਚੌਕ ਕੋਲ ਪੁੱਜਣ ‘ਤੇ ਮੁਖਬਰ ਨੇ ਸੂਚਨਾ ਦਿੱਤੀ ਕਿ ਪਿੰਡ ਜਵਾਏ ਸਿੰਘ ਦਾ ਰਹਿਣ ਵਾਲਾ ਕੇਬਲ ਹੈਰੋਇਨ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ ‘ਤੇ ਕੇਬਲ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਦੂਜੇ ਮਾਮਲੇ ਵਿੱਚ ਥਾਣਾ ਮੱਖੂ ਦੇ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਾ ਮੰਡੇਰ ਨੇੜੇ ਇੱਕ ਔਰਤ ਨੂੰ ਪੈਦਲ ਆਉਂਦੇ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਉਹ ਡਰ ਗਈ ਅਤੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ੱਕ ਪੈਣ ’ਤੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਔਰਤ ਦੀ ਪਛਾਣ ਸ਼ੇਰਾ ਮੰਡੇਰ ਵਾਸੀ ਸੋਮਾ ਵਜੋਂ ਹੋਈ ਹੈ।ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਪੁਲਿਸ ਨੇ ਹਰਿਮੰਦਰ ਸਾਹਿਬ ਦੀ ਵਧਾਈ ਸੁਰੱਖਿਆ, ਡੀਜੀਪੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਦੇ ਨਾਲ ਹੀ ਤੀਜਾ ਮਾਮਲਾ ਵੀ ਮੱਖੂ ਥਾਣੇ ਦਾ ਹੈ। ਇਸ ਮਾਮਲੇ ਸਬੰਧੀ ASI ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਗਸ਼ਤ ਤੇ ਸੀ। ਇਸ ਦੌਰਾਨ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਮੱਖੂ ਸ਼ਹਿਰ ਦੇ ਵਾਰਡ ਨੰ: 8 ਦਾ ਰਹਿਣ ਵਾਲਾ ਬੇਅੰਤ ਸਿੰਘ ਹੈਰੋਇਨ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਵੀਡੀਓ ਲਈ ਕਲਿੱਕ ਕਰੋ -: