ਕਪੂਰਥਲਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਇੱਕ ਔਰਤ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 550 ਗ੍ਰਾਮ ਹੈਰੋਇਨ, ਇੱਕ ਬਾਈਕ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਜਸਵੀਰ ਸਿੰਘ ਉਰਫ਼ ਪਾਲਾ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਹਮੀਰਾ ਵਜੋਂ ਹੋਈ ਹੈ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
SSP ਵਤਸਲਾ ਗੁਪਤਾ ਨੇ ਦੱਸਿਆ ਕਿ CIA ਸਟਾਫ਼ ਦੀ ਟੀਮ ਨੇ ਸੁਭਾਨਪੁਰ ਨੇੜੇ ਜਲੰਧਰ ਅੰਮ੍ਰਿਤਸਰ ਹਾਈਵੇਅ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਟੀਮ ਨੇ ਬਾਈਕ ’ਤੇ ਆਏ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। DSP ਭੁਲੱਥ ਭਾਰਤ ਭੂਸ਼ਨ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 16 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ। ਉਨ੍ਹਾਂ ਕੋਲੋਂ 300 ਗ੍ਰਾਮ ਹੈਰੋਇਨ ਵੀ ਮਿਲਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਜਿਊਲਰੀ-ਵੈਲਡਿੰਗ ਦੀ ਦੁਕਾਨ ‘ਚੋਂ ਚੋਰੀ, ਕੰਧ ਤੋੜ ਕੇ ਵੜੇ ਅੰਦਰ, 9 ਲੱਖ 80 ਹਜ਼ਾਰ ਦੇ ਗਹਿਣੇ ਲੈ ਕੇ ਫਰਾਰ
SSP ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਅਤੇ ਉਨ੍ਹਾਂ ਦੇ ਪਿਤਾ ਸਰਵਣ ਸਿੰਘ, ਜੋ ਕਿ ਕਿੰਗ ਪਿੰਨ ਹੈ, ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਭਾਨਪੁਰ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਫੜੇ ਗਏ ਦੋ ਮੁਲਜ਼ਮਾਂ ਵਿੱਚੋਂ ਪਰਮਜੀਤ ਸਿੰਘ ਖ਼ਿਲਾਫ਼ 6 ਅਤੇ ਉਸ ਦੇ ਭਰਾ ਜਸਵੀਰ ਸਿੰਘ ਖ਼ਿਲਾਫ਼ 5 ਕੇਸ ਦਰਜ ਹਨ। ਮੁਲਜ਼ਮਾਂ ਦੀ ਜਾਇਦਾਦ ਵੀ ਕੁਰਕ ਕੀਤੀ ਜਾ ਚੁੱਕੀ ਹੈ।
CIA ਸਟਾਫ਼ ਦੇ SI ਲਾਭ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਨੇੜੇ ਨਾਕਾਬੰਦੀ ਦੌਰਾਨ ਰਾਜ ਕੌਰ ਉਰਫ਼ ਰਾਣੀ ਵਾਸੀ ਪਿੰਡ ਦੌਲੇਵਾਲ ਜ਼ਿਲ੍ਹਾ ਮੋਗਾ ਨੂੰ 250 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੀ ਗਈ ਔਰਤ ਖਿਲਾਫ ਕੋਈ ਮਾਮਲਾ ਦਰਜ ਨਹੀਂ ਹੈ। ਪਰ ਉਸਦਾ ਪੁੱਤਰ NDPS ਐਕਟ ਦੇ ਕੇਸ ਵਿੱਚ ਜੇਲ੍ਹ ਵਿੱਚ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ : –