ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ਵਿੱਚ ਭਾਜਪਾ ਵਰਕਰਾਂ ਨੂੰ ਕੁੱਟ-ਕੁੱਟ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਨੂੰ ਬੀਤੀ ਰਾਤ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਐਸਆਈਟੀ (ਲਖੀਮਪੁਰ ਖੀਰੀ) ਨੇ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਸੱਤ ਦੋਸ਼ੀਆਂ ਵਿੱਚੋਂ ਚਾਰ ਖ਼ਿਲਾਫ਼ ਸ਼ੁੱਕਰਵਾਰ ਨੂੰ ਸੀਜੇਐਮ ਕੋਰਟ ਵਿੱਚ ਕਰੀਬ 1300 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ, ਜਦੋਂਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ।
ਬੀਜੇਪੀ ਵਰਕਰ ਸੁਮਿਤ ਜਾਇਸਵਾਲ ਦੀ ਸ਼ਿਕਾਇਤ ‘ਤੇ ਦਰਜ ਲਖੀਮਪੁਰ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਸ਼ੁੱਕਰਵਾਰ ਨੂੰ ਸੀਜੀਐਮ ਕੋਰਟ ਵਿੱਚ ਚਾਰਜਸ਼ੀਟ ਦਾਖਲ ਕੀਤੀ। ਤਿਕੁਨੀਆ ਹਿੰਸਾ ਮਾਮਲੇ ‘ਚ ਤਿਕੁਨੀਆ ਥਾਣੇ ‘ਚ ਦਰਜ 220/21 ਐੱਫ.ਆਈ.ਆਰ ਦੇ ਆਧਾਰ ‘ਤੇ ਐੱਸਆਈਟੀ ਨੇ ਭਾਜਪਾ ਵਰਕਰਾਂ ਨੂੰ ਮਾਰਦੇ-ਕੁੱਟਦੇ ਕਿਸਾਨਾਂ ਦੇ ਸੀਸੀਟੀਵੀ ਫੁਟੇਜ ਤੇ ਫੋਟੋਗ੍ਰਾਫ ਜਾਰੀ ਕੀਤੇ ਸਨ, ਜਿਨ੍ਹਾਂ ਦੇ ਆਧਾਰ ‘ਤੇ ਸੱਤ ਦੋਸ਼ੀਆਂ ਗੁਰਵਿੰਦਰ ਸਿੰਘ, ਵਚਿਤਰ ਸਿੰਘ, ਕਮਲਜੀਤ, ਗੁਰਪ੍ਰੀਤ, ਅਵਤਾਰ ਸਿੰਘ, ਰਣਜੀਤ ਸਿੰਘ ਅਤੇ ਸੋਨੂੰ ਉਰਫ਼ ਕਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਐਸਆਈਟੀ ਵੱਲੋਂ ਸੀਜੀਐਮ ਅਦਾਲਤ ਵਿੱਚ ਦਾਇਰ ਕੀਤੀ ਚਾਰਜਸ਼ੀਟ ਵਿੱਚ 7 ਦੋਸ਼ੀਆਂ ਵਿੱਚੋਂ ਗੁਰਵਿੰਦਰ ਸਿੰਘ, ਵਚਿਤਰ ਸਿੰਘ, ਕਮਲਜੀਤ, ਗੁਰਪ੍ਰੀਤ ਵਿਰੁੱਧ ਮੁਕੱਦਮਾ ਚਲਾਉਣ ਦੀ ਗੱਲ ਕਹੀ ਗਈ ਹੈ, ਜਦਕਿ ਤਿੰਨ ਦੋਸ਼ੀਆਂ ਅਵਤਾਰ ਸਿੰਘ, ਰਣਜੀਤ ਸਿੰਘ ਅਤੇ ਸੋਨੂੰ ਉਰਫ਼ ਕਮਲਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਜੇਲ੍ਹ ਤੋਂ ਰਿਹਾਅ ਕਰਨ ਲਈ ਕਿਹਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਇਸਤਗਾਸਾ ਅਧਿਕਾਰੀ ਐੱਸਪੀ ਯਾਦਵ ਨੇ ਦੱਸਿਆ ਕਿ 220/21 (ਤਿਕੁਨੀਆ ਹਿੰਸਾ ਕੇਸ) ਵਿੱਚ ਚਾਰਜਸ਼ੀਟ ਜਾਂਚ ਅਧਿਕਾਰੀ ਸ਼ਿਆਮ ਕੁਮਾਰ ਪਾਲ ਵੱਲੋਂ ਦਾਇਰ ਕੀਤੀ ਗਈ ਹੈ।
ਜੇਲ੍ਹ ਤੋਂ ਰਿਹਾਅ ਹੋਏ ਰਣਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਸਆਈਟੀ ਦੀ ਜਾਂਚ ’ਤੇ ਪੂਰਾ ਭਰੋਸਾ ਹੈ ਅਤੇ ਐੱਸਆਈਟੀ ਨੇ ਉਨ੍ਹਾਂ ਨਾਲ ਇਨਸਾਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਸਆਈਟੀ ਨੂੰ ਜੋ ਤਸਵੀਰਾਂ ਮਿਲੀਆਂ ਹਨ, ਉਨ੍ਹਾਂ ‘ਚ ਉਹ ਬੇਸ਼ੱਕ ਮੌਕੇ ‘ਤੇ ਖੜ੍ਹੇ ਸਨ, ਪਰ ਇਸ ਘਟਨਾ ‘ਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ।