3 Govt schools will be named : ਚੰਡੀਗੜ੍ਹ : ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜ ਨਾਲ ਝੜਪ ਵਿਚਾਲੇ ਸੋਮਵਾਰ ਰਾਤ ਨੂੰ ਸ਼ਹੀਦ ਹੋਏ ਭਾਰਤੀ ਫੌਜੀਆਂ ਵਿਚ ਸ਼ਾਮਲ ਪੰਜਾਬ ਦੇ 4 ਜਵਾਨਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ ‘ਤੇ ਰੱਖੇ ਜਾਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਪ੍ਰਾਇਮਰੀ ਸਕੂਲ ਸੀਲ, ਪਟਿਆਲ਼ਾ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਦੇ ਨਾਮ ‘ਤੇ, ਸਰਕਾਰੀ ਮਿਡਲ ਸਕੂਲ ਭੋਜ ਰਾਜ, ਗੁਰਦਾਸਪੁਰ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਨਾਮ ‘ਤੇ ,ਸਰਕਾਰੀ ਮਿਡਲ ਸਕੂਲ ਬੀਰੇਵਾਲ ਡੋਗਰਾ, ਮਾਨਸਾ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਸੰਗਰੂਰ ਦੇ ਪਿੰਡ ਤੋਲਾਵਾਲ ਵਿਖੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਪਿੰਡ ਪਹੁੰਚੇ ਸਨ, ਜਿਥੇ ਉਨ੍ਹਾਂ ਇਹ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ‘ਤੇ ਤਬਦੀਲ ਕੀਤਾ ਜਾਵੇਗਾ ਪਰ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਪਿੰਡ ਤੋਲਾਵਾਲ ਦਾ ਅਜੇ ਨਾਂਅ ਨਹੀਂ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਚਾਰਾਂ ਜਵਾਨਾਂ ਨੂੰ ਪੂਰੇ ਸਰਕਾਰੀ ਸਨਮਾਨਾ ਨਾਲ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਗਿਣਤੀ ਸਿਆਸੀ, ਫੌਜੀ, ਪ੍ਰਸ਼ਾਸਨਿਕ, ਸਮਾਜਿਕ ਹਸਤੀਆਂ ਵੀ ਉਥੇ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।