ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਸਣੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਤਿੰਨੋਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਮੈਂਬਰ ਸਨ। ਉਨ੍ਹਾਂ ਕੋਲੋਂ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ।
ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਵਾਮਾ ਦੇ ਚਾਂਦਗਾਮ ਵਿੱਚ ਹੋਏ ਮੁਕਾਬਲੇ ਦੌਰਾਨ ਜੈਸ਼ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਪਾਕਿਸਤਾਨ ਦਾ ਨਾਗਰਿਕ ਸੀ। ਇਨ੍ਹਾਂ ਕੋਲੋਂ ਦੋ ਐੱਮ-4 ਕਾਰਬਾਈਨਸ, ਇਕ ਏ.ਕੇ-47 ਰਾਈਫਲ ਅਤੇ ਹੋਰ ਵਿਸਫੋਟਕ ਬਰਾਮਦ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਕਸ਼ਮੀਰ ਜ਼ੋਨ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਸੁਰੱਖਿਆ ਬਲਾਂ ਨੇ ਚਾਂਦਗਾਮ ਪਿੰਡ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਪਰ ਜਦੋਂ ਉਹ ਨਾ ਮੰਨੇ ਤਾਂ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ-ਕਸ਼ਮੀਰ ‘ਚ ਅੱਤਵਾਦ ਦਾ ਖਾਤਮਾ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਆਪਰੇਸ਼ਨ ‘ਚ ਬੀਤੇ ਦਿਨ ਹੀ ਵੱਡੀ ਸਫਲਤਾ ਮਿਲ ਗਈ ਸੀ। ਦਰਅਸਲ, ਸੁਰੱਖਿਆ ਬਲਾਂ ਨੇ ਕੱਲ੍ਹ ਸ਼੍ਰੀਨਗਰ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।
ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਕੱਲ੍ਹ ਯਾਨੀ 4 ਜਨਵਰੀ ਨੂੰ ਸ਼੍ਰੀਨਗਰ ਦੇ ਬਾਹਰਲੇ ਇਲਾਕੇ ਹਰਵਨ ਵਿੱਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇੱਕ ਖ਼ਤਰਨਾਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਗਈ ਸੀ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਇੱਕ ਟਵੀਟ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਸਲੀਮ ਪਾਰੇ ਵਜੋਂ ਕੀਤੀ, ਜੋ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਅੱਤਵਾਦੀ ਹਾਫਿਜ਼ ਭੱਜਣ ‘ਚ ਸਫ਼ਲ ਹੋ ਗਿਆ ਪਰ ਉਸ ਨੂੰ ਫੜਨ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਹਾਫਿਜ਼ ਵੀ ਇਸੇ ਮੁਹਿੰਮ ਦੌਰਾਨ ਮਾਰਿਆ ਗਿਆ। ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਹਾਫਿਜ਼ ਉਰਫ਼ ਹਮਜ਼ਾ ਬਾਂਦੀਪੋਰਾ ‘ਚ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਸਮੇਤ ਹੋਰ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਰਿਹਾ ਹੈ।