ਬਠਿੰਡਾ ‘ਚ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਪ੍ਰਿੰਟਿੰਗ ਪ੍ਰੈੱਸ ਮਾਲਕ ਨੇ ਸ਼ੁੱਕਰਵਾਰ ਸਵੇਰੇ ਆਪਣੀ ਪਤਨੀ ਅਤੇ ਬੇਟੇ ਨਾਲ ਝੀਲ ‘ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਦੀ ਪਤਨੀ ਅਤੇ ਪੁੱਤਰ ਦੀ ਮੌਤ ਹੋ ਗਈ ਜਦਕਿ ਉਹ ਖੁਦ ਜ਼ਖਮੀ ਹੋ ਗਿਆ। ਖੁਦਕੁਸ਼ੀ ਕਰਨ ਦਾ ਮੁੱਖ ਕਾਰਨ ਬੈਂਕ ਵੱਲੋਂ ਵੱਧ ਕਰਜ਼ਾ ਅਤੇ ਅੱਜ ਘਰ ਦੀ ਕੁਰਕੀ ਸੀ। ਮਾਨਸਿਕ ਪ੍ਰੇਸ਼ਾਨੀ ਕਾਰਨ ਪੂਰੇ ਪਰਿਵਾਰ ਨੇ ਇਹ ਕਦਮ ਚੁੱਕਿਆ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਇਕ ਔਰਤ ਸਮੇਤ ਤਿੰਨ ਲੋਕਾਂ ਨੇ ਝੀਲ ਨੰਬਰ-3 ‘ਚ ਛਾਲ ਮਾਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੂੰ ਦੇਖ ਕੇ ਤੁਰੰਤ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਸਾਰਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕੈਲਾਸ਼ ਰਾਣੀ ਅਤੇ ਉਸ ਦੇ ਪੁੱਤਰ ਪਬਨਿਸ਼ ਕੁਮਾਰ ਵਜੋਂ ਹੋਈ ਹੈ, ਜਦਕਿ ਸੁਰਿੰਦਰ ਜ਼ਖਮੀ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਦਾ ਫੋਨ ਆਇਆ ਸੀ। ਅਲਵਿਦਾ ਕਹਿ ਕੇ ਉਸਨੇ ਕਾਲ ਕੱਟ ਦਿੱਤੀ। ਉਹ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਹ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ।
ਇਹ ਵੀ ਪੜ੍ਹੋ : RC-ਲਾਇਸੈਂਸ ਦਾ ਕੰਮ ਲਟਕਣ ‘ਤੇ ਮਾਨ ਸਰਕਾਰ ਦਾ ਐਕਸ਼ਨ, ਸਮਾਰਟ ਚਿਪ ਕੰਪਨੀ ਨਾਲ ਠੇਕਾ ਖ਼ਤਮ
ਬੈਂਕ ਨੇ ਸ਼ੁੱਕਰਵਾਰ ਨੂੰ ਘਰ ਦੀ ਕੁਰਕੀ ਕਰਨੀ ਸੀ। ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: