ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਮੰਗਾਂ ਪੂਰੀਆਂ ਨਾ ਹੋਣ ਨਾਲ ਕਿਸਾਨਾਂ ਵਿਚ ਰੋਸ ਹੈ। ਕਿਸਾਨ ਸੰਗਠਨਾਂ ਨੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ‘ਦਿੱਲੀ ਚੱਲੋ’ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਤੇ ਕਿਸਾਨ ਯੂਨੀਅਨ ਦੇ ਐਲਾਨ ਨੂੰ ਦੇਖਦੇ ਹੋਏ ਹਰਿਆਣਾ-ਪੰਜਾਬ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਦੀ ਤਾਇਨਾਤੀ ਦੇ ਨਾਲ ਹੀ ਹੋਰ ਕਈ ਤਰ੍ਹਾਂ ਦੇ ਕਦਮ ਚੁੱਕੇ ਗਏ ਹਨ। ਹੁਣ ਇਸ ਮਾਮਲੇ ਵਿਚ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ।
ਕਿਸਾਨਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕਰਨ ਲਈ 3 ਕੇਂਦਰੀ ਮੰਤਰੀਆਂ ਨੂੰ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ। ਇਹ ਤਿੰਨੋਂ ਕੇਂਦਰੀ ਮੰਤਰੀ ਕਿਸਾਨ ਸੰਗਠਨਾਂ ਦੇ ਨੇਤਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਗੇ। ਨਾਲ ਹੀ ‘ਦਿੱਲੀ ਚੱਲੋ’ ਮਾਰਚ ਨੂੰ ਮੁਲਤਵੀ ਕਰਨ ਲਈ ਵੀ ਕਿਸਾਨਾਂ ਨੂੰ ਮਨਾਇਆ ਜਾਵੇਗਾ।
ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਮੰਤਰੀ ਨਿਤਿਆਨਦ ਰਾਏ ਤੇ ਮੰਤਰੀ ਅਰਜੁਨ ਮੁੰਡਾ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਹ ਤਿੰਨੋਂ ਮੰਤਰੀ ਚੰਡੀਗੜ੍ਹ ਰਵਾਨਾ ਹੋਣਗੇ। ਕਿਸਾਨਾਂ ਦੇ 13 ਫਰਵਰੀ ਦੇ ‘ਦਿੱਲੀ ਚੱਲੋ’ ਸੱਦੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਮਝਾਉਣ ਲਈ ਕੇਂਦਰ ਸਰਕਾਰ ਦੇ 3 ਮੰਤਰੀ ਇਕ ਵਾਰ ਫਿਰ ਦਿੱਲੀ ਤੋਂ ਚੰਡੀਗੜ੍ਹ 12 ਫਰਵਰੀ ਨੂੰ ਜਾ ਰਹੇ ਹਨ।
ਇਹ ਵੀ ਪੜ੍ਹੋ : ਰਾਏਪੁਰ ਖੇਡਾਂ ‘ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਜੈਵੀਰ ਸ਼ੇਰਗਿੱਲ
ਵੀਰਵਾਰ ਦੀ ਪਹਿਲੀ ਮੀਟਿੰਗ ਵਿਚ ਕਿਸਾਨ ਨੇਤਾਵਾਂ ਦੇ ਸਾਹਮਣੇ ਸਰਕਾਰ ਵੱਲੋਂ ਕੁਝ ਪ੍ਰਸਤਾਵ ਰੱਖੇ ਗਏ ਸਨ। ਉਸੇ ਦਿਨ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਕ ਬੈਠਕ ਹੋਰ ਹੋਵੇਗੀ। ਕਿਸਾਨਾਂ ਨਾਲ ਹੋਣ ਵਾਲੀ ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੀਐੱਮ ਮਾਨ ਪਿਛਲੀ ਬੈਠਕ ਵਿਚ ਵੀ ਸ਼ਾਮਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ –