ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਤਿੰਨ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਜ਼ਿਲ੍ਹਾ ਮੋਗਾ ਵਿੱਚ ਬਾਘਾਪੁਰਾਣਾ, ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਵਿਖੇ ਤਿੰਨ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਫਿਲਹਾਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 24 ਹੈ, ਜਿੰਨ੍ਹਾਂ ਦਾਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

3 more Aam Aadmi Clinics will open
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜ਼ਮੀਨ ਪੱਧਰੀ ਜਾਇਜ਼ਾ ਲੈਣ ਲਈ ਪਿੰਡ ਲੰਢਾ, ਰਾਜੇਆਣਾ ਅਤੇ ਸੁਖਾਨੰਦ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇੱਥੇ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਪਹੁੰਚੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਇੱਥੋਂ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਨਾਲ ਵੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਹਰਿਆਣਾ ‘ਚ ਬਰਨਾਲਾ ਦੇ ਚਾਚੀ-ਭਤੀਜੇ ਦੀ ਮੌ.ਤ, ਛੱਪੜ ‘ਚ ਡੁੱਬਣ ਕਾਰਨ ਗਈ ਜਾ.ਨ
ਉਨ੍ਹਾਂ ਸਟਾਫ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਨਦੇਹੀ ਨਾਲ ਮਰੀਜ਼ਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵੀ ਆਮ ਆਦਮੀ ਕਲੀਨਿਕ ਵਿੱਚ ਡਾਕਟਰਾਂ, ਨਰਸਾਂ ਜਾਂ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਆਮ ਆਦਮੀ ਕਲੀਨਿਕ ਵਿੱਚ ਟੈਸਟਿੰਗ ਕਿੱਟਾਂ ਜਾਂ ਦਵਾਈਆਂ ਦੀ ਘਾਟ ਆਉਂਦੀ ਹੈ ਉਸਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰ ਦਿੱਤਾ ਜਾਂਦਾ ਹੈ ਤਾਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -: