ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਲਗਾਤਾਰ ਮੋਬਾਈਲ ਫ਼ੋਨ ਮਿਲ ਰਹੇ ਹਨ। ਮੰਗਲਵਾਰ ਨੂੰ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਬੈਰਕਾਂ ਦੀ ਤਲਾਸ਼ੀ ਲਈ ਗਈ ਸੀ। ਇਸ ਦੌਰਾਨ ਹਵਾਲਾਤੀਆਂ ਕੋਲੋਂ ਦੋ ਮੋਬਾਇਲ ਫੋਨ ਅਤੇ ਇਕ ਲਾਵਾਰਿਸ ਮੋਬਾਇਲ ਫੋਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋ ਕੈਦੀਆਂ ਅਤੇ ਅਣਪਛਾਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਅਤੇ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਬੈਰਕ ਦੀ ਤਲਾਸ਼ੀ ਦੌਰਾਨ ਮਾਨਸਾ ਨਿਵਾਸੀ ਨਜ਼ਰਬੰਦ ਪ੍ਰਵੀਨ ਕੁਮਾਰ ਅਤੇ ਫਾਜਲਿਕਾ ਨਿਵਾਸੀ ਬੰਦੀ ਅਜੈ ਕੁਮਾਰ ਦੇ ਕਬਜ਼ੇ ‘ਚੋਂ ਇਕ-ਇਕ ਮੋਬਾਇਲ ਫੋਨ ਬਰਾਮਦ ਹੋਏ ਹਨ। ਇੱਕ ਹੋਰ ਮੋਬਾਈਲ ਫ਼ੋਨ ਲਾਵਾਰਿਸ ਹਾਲਤ ਵਿਚ ਮਿਲਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਦਾ ਸਰਚ ਆਪ੍ਰੇਸ਼ਨ: ਤਲਵੰਡੀ ਸਾਬੋ ‘ਚ ਘਰਾਂ ‘ਚ ਛਾਪੇਮਾਰੀ, ਸ਼ੱਕੀ ਵਿਅਕਤੀ ਕਾਬੂ
ਫਿਰੋਜ਼ਪੁਰ ਸਿਟੀ ਥਾਣੇ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋ ਬੰਦਿਆਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਦੋਸ਼ੀ ਖਿਲਾਫ ਜੇਲ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: