ਪੰਜਾਬ ਦੇ ਫਾਜ਼ਿਲਕਾ ‘ਚ ਇਕ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਇੱਕ ਵਿਅਕਤੀ ‘ਤੇ ਹਥਿਆਰ ਤਾਣ ਦਿੱਤੇ। ਜਿਸ ਤੋਂ ਬਾਅਦ ਉਥੋਂ 5 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਆਦਿ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪੀੜਤ ਨੇ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਖਟੀਕਾ ਮੁਹੱਲਾ ਵਾਸੀ ਰਾਮ ਪ੍ਰਸਾਦ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਮੌਜੂਦ ਸੀ। ਇਸ ਦੌਰਾਨ 3 ਅਣਪਛਾਤੇ ਵਿਅਕਤੀ ਆਏ, ਲੁਟੇਰਿਆਂ ਨੇ ਉਸ ‘ਤੇ ਹਥਿਆਰ ਤਾਣ ਦਿੱਤਾ ਅਤੇ ਜੋ ਵੀ ਹੈ, ਬਾਹਰ ਕੱਢਣ ਲਈ ਕਿਹਾ। ਜਦੋਂ ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਘਰ ਵਿੱਚ ਰੱਖੇ 5 ਹਜ਼ਾਰ ਰੁਪਏ, ਮੋਬਾਈਲ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਪੁਣੇ : ਟਮਾਟਰ ਵੇਚ ਕੇ ਕਿਸਾਨ ਹੋਇਆ ਮਾਲਾਮਾਲ, ਇੱਕ ਮਹੀਨੇ ‘ਚ ਬਣਿਆ ਕਰੋੜਪਤੀ
ਰਾਮ ਪ੍ਰਸਾਦ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਤੁਰੰਤ ਪੁਲਿਸ ਸਟੇਸ਼ਨ ਗਿਆ ਅਤੇ ਪੁਲਿਸ ਨੂੰ ਮਾਮਲੇ ਸਬੰਧੀ ਜਾਣਕਰੀ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: