ਜਗਰਾਓਂ ਲੁਧਿਆਣਾ ਦਿਹਾਤ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ 3 ਤਸਕਰਾਂ ਨੂੰ ਵੱਖ-ਵੱਖ ਥਾਵਾਂ ਤੋਂ ਫੜਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 1010 ਨਸ਼ੇ ਦੀਆਂ ਗੋਲੀਆਂ ਤੇ 5 ਕਿਲੋ ਚੂਰਾਪੋਸਤ ਬਰਾਮਦ ਕਰਕੇ ਥਾਣਾ ਦਾਖਾ ਤੇ ਥਾਣਾ ਰਾਏਕੋਟ ਵਿਚ ਕੇਸ ਦਰਜ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਉਰਫ ਬੱਬੀ ਵਾਸੀ ਪਿੰਡ ਰਜਾਪੁਰ, ਪੂਰਨ ਸਿੰਘ ਉਰਫ ਲਾਡੀ ਵਾਸੀ ਦੇਤਵਾਲ ਤੇ ਲਖਬੀਰ ਸਿੰਘ ਉਰਫ ਕਾਲਾ ਵਾਸੀ ਪਿੰਡ ਲਤਾਲਾ ਵਜੋਂ ਹੋਇਆ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏਐੱਸਆਈ ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਵਰਨ ਸਿੰਘ ਤੇ ਪੂਰਨ ਸਿੰਘ ਦੋਵੇਂ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਜੋ ਕਿ ਮੁੱਲਾਂਪੁਰ ਦਾਖਾ ਏਰੀਏ ਵਿਚ ਨਸ਼ੇ ਦੀ ਸਪਲਾਈ ਕਰਦੇ ਹਨ। ਮੁਲਜ਼ਮਾਂ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।
ਪੁਲਿਸ ਨੇ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਛਗਨਾ ਨਹਿਰ ਦੇ ਪੁਲ ’ਤੇ ਨਾਕਾਬੰਦੀ ਕਰਕੇ ਕਾਰ ਸਵਾਰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1010 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਪੁੱਛਗਿੱਛ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਤੋਂ ਹੋਰ ਵੀ ਸੁਰਾਗ ਮਿਲਣਗੇ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਧੁੰਦ ਕਾਰਨ 2 ਥਾਵਾਂ ‘ਤੇ ਹਾ.ਦਸੇ, 3 ਵਾਹਨਾਂ ਦੀ ਹੋਈ ਟੱਕਰ, ਇੱਕ ਦੀ ਮੌ.ਤ, ਇੱਕ ਜ਼ਖ਼ਮੀ
ਮੁਲਜ਼ਮ ਸਵਰਨ ਸਿੰਘ ‘ਤੇ ਵੱਖ-ਵੱਖ ਥਾਣਿਆਂ ਵਿਚ ਚਾਰ ਮਾਮਲੇ ਪਹਿਲਾਂ ਤੋਂ ਦਰਜ ਸਨ ਜਦੋਂਕਿ ਪੂਰਨ ਸਿੰਘ ‘ਤੇ ਰਾਏਕੋਟ ਵਿਚ ਕੇਸ ਦਰਜ ਸੀ। ਏਐੱਸਆਈ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਭੈਣੀ ਬੜਿੰਗਾ ਵਿਚ ਚੈਕਿੰਗ ਕਰ ਰਹੇ ਸਨ।ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਲਖਬੀਰ ਸਿੰਘ ਨਸ਼ੇ ਦਾ ਕਾਰੋਬਾਰ ਕਾਫੀ ਸਮੇਂ ਤੋਂ ਕਰਦਾ ਆ ਰਿਹਾ ਹੈ। ਉਸ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਸਮੇਂ ਮੁਲਜ਼ਮ ਚੂਰਾਪੋਸਤ ਦੀ ਸਪਲਾਈ ਲਈ ਰਾਏਕੋਟ ਆ ਰਿਹਾ ਹੈ। ਪੁਲਿਸ ਨੇ ਨਾਕਾਬੰਦੀ ਕਰਗੇ ਮੁਲਜ਼ਮ ਨੂੰ ਗੇਟ ‘ਤੇ ਹੀ ਫੜ ਲਿਆ। ਇਸ ਸਬੰਧੀ ਰਾਏਕੋਟ ਵਿਚ ਕੇਸ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”