ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਅੱਜ ਵੱਡਾ ਹਾਸਾ ਵਾਪਰ ਗਿਆ। ਸ਼ਾਮ ਨੂੰ ਇੱਕ 3 ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਹ ਹਾਦਸਾ ਸੈਕਟਰ-126 ਵਿੱਚ ਵਾਪਰਿਆ। ਇਥੇ ਸ਼ੋਅਰੂਮ ਬਣਾਇਆ ਜਾ ਰਿਹਾ ਸੀ। ਇਹ ਥਾਂ ਨਿਝਰ ਚੌਕ ਦੇ ਕੋਲ ਹੈ। ਪਹਿਲਾਂ ਇਮਾਰਤ ਦੀ ਛੱਤ ਡਿੱਗੀ, ਜਿਸ ਦੇ ਭਾਰ ਨਾਲ ਪੂਰੀ ਇਮਾਰਤ ਢਹਿ ਗਈ।
ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਇਸ ਦੀ ਤੀਜੀ ਮੰਜ਼ਿਲ ‘ਤੇ ਕੰਮ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਇਮਾਰਤ ਦੇ ਹੇਠਾਂ 4 ਮਜ਼ਦੂਰ ਦੱਬੇ ਗਏ। ਦੋ ਨੂੰ ਪਹਿਲਾਂ ਬਚਾ ਲਿਆ ਗਿਆ ਸੀ। ਇਸ ਦੇ ਨਾਲ ਹੀ ਕਰੀਬ 2 ਘੰਟੇ ਤੱਕ ਚੱਲੇ ਬਚਾਅ ਕਾਰਜ ਦੌਰਾਨ ਬਾਕੀ ਦੋ ਨੂੰ ਵੀ ਬਚਾ ਲਿਆ ਗਿਆ।
ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ਸਮੇਂ ਸਿਰ ਮੌਕੇ ’ਤੇ ਪਹੁੰਚ ਗਈਆਂ। ਬਚਾਅ ਕਾਰਜ ਕਾਫੀ ਦੇਰ ਤੱਕ ਜਾਰੀ ਰਿਹਾ। ਤਰੁਣ ਨਾਂ ਦੇ ਇਕ ਚਸ਼ਮਦੀਦ ਨੇ ਦੱਸਿਆ ਕਿ ਇਹ ਇਮਾਰਤ ਉਸ ਦੇ ਸਾਹਮਣੇ ਹੀ ਡਿੱਗ ਗਈ। ਜਿਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ। ਪਹਿਲਾਂ ਤਾਂ ਸਾਨੂੰ ਕੁਝ ਸਮਝ ਨਹੀਂ ਆਇਆ। ਜਦੋਂ ਅਸੀਂ ਨੇੜੇ ਆਏ ਤਾਂ ਦੇਖਿਆ ਕਿ ਇਮਾਰਤ ਢਹਿ ਚੁੱਕੀ ਸੀ।
ਮਿਲੀ ਜਾਣਕਾਰੀ ਮੁਤਾਬਕ ਪ੍ਰਾਈਵੇਟ ਬਿਲਡਰ ਇੱਥੇ ਸ਼ੋਅਰੂਮ ਬਣਾ ਰਿਹਾ ਸੀ। ਤੀਜੀ ਮੰਜ਼ਿਲ ‘ਤੇ ਲੈਂਟਰ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਤੀਜੀ ਮੰਜ਼ਿਲ ਦਾ ਲੈਂਟਰ ਡਿੱਗ ਗਿਆ। ਇਸ ਨਾਲ ਪੂਰੀ ਇਮਾਰਤ ਹੇਠਾਂ ਆ ਗਈ।
ਇਹ ਵੀ ਪੜ੍ਹੋ : ਦਿੱਲੀ ਨੂੰ ਨਵੇਂ ਸਾਲ ਦਾ ਤੋਹਫ਼ਾ! ਰੈਸਟੋਰੈਂਟ-ਹੋਟਲ ਖੋਲ੍ਹਣਾ ਹੋਵੇਗਾ ਸੌਖਾ, 24 ਘੰਟੇ ਖੁੱਲ੍ਹਣਗੇ ਇਨ੍ਹਾਂ ਹੋਟਲਾਂ ਦੇ ਬਾਰ
ਇਸ ਦੇ ਨਾਲ ਹੀ ਮੌਕੇ ‘ਤੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਵੀ ਰਾਹਤ ਕਾਰਜਾਂ ‘ਚ ਸਹਿਯੋਗ ਦਿੱਤਾ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਜ਼ੋਰਦਾਰ ਧਮਾਕੇ ਨਾਲ ਇਮਾਰਤ ਅਚਾਨਕ ਹੇਠਾਂ ਆ ਗਈ। ਇਸ ਦੌਰਾਨ ਨਾਲ ਲੱਗਦੇ ਪਲਾਟ ਵਿੱਚ ਵੀ ਖੁਦਾਈ ਦਾ ਕੰਮ ਚੱਲ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: