ਅਸਾਮ ਦੇ ਮਾਜੁਲੀ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇੱਕ ਸਕੂਲ ਵਿੱਚ ਜਦੋਂ ਇੱਕ ਅਧਿਆਪਕਾ ਨੂੰ ਬੱਚਿਆਂ ਦਾ ਹੇਅਰ ਸਟਾਈਲ ਪਸੰਦ ਨਹੀਂ ਆਇਆ ਤਾਂ ਉਸ ਨੇ ਖੁਦ ਹੀ ਕੈਂਚੀ ਚੁੱਕ ਲਈ ਅਤੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਥਿਤ ਤੌਰ ’ਤੇ 30 ਬੱਚਿਆਂ ਦੇ ਵਾਲ ਕੱਟ ਦਿੱਤੇ।
ਦੱਸਿਆ ਜਾ ਰਿਹਾ ਹੈ ਕਿ ਟੀਚਰ ਨੇ ਬੱਚਿਆਂ ਨੂੰ ਸਬਕ ਸਿਖਾਉਣ ਲਈ ਅਜਿਹਾ ਕੀਤਾ। ਇਹ ਮਾਮਲਾ ਬੀਤੇ ਵੀਰਵਾਰ ਦਾ ਦੱਸਿਆ ਜਾ ਰਿਹਾ ਹੈ। ਅਸਾਮ ਪੁਲਿਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਚੱਲ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸਕੂਲ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਕੁਝ ਲੋਕਾਂ ਦੇ ਲੰਬੇ ਵਾਲ ਸਨ। ਸਕੂਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜਿਹੇ ਵਾਲ ਨਹੀਂ ਰੱਖੇ ਜਾ ਸਕਦੇ ਸਨ। ਉਨ੍ਹਾਂ ਨੂੰ ਕਈ ਚੇਤਾਵਨੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਪਰ ਕੁਝ ਨਹੀਂ ਹੋਇਆ। ਇਸ ਤੋਂ ਬਾਅਦ ਇਹ ਅਨੁਸ਼ਾਸਨ ਸਿਖਾਉਣ ਦੇ ਮਕਸਦ ਨਾਲ ਹੀ ਕੀਤਾ ਗਿਆ ਹੈ। ਅਨੁਸ਼ਾਸਨ ਸਿਖਾਉਣ ਦਾ ਇਹੀ ਤਰੀਕਾ ਹੈ।
ਡਿਪਟੀ ਕਮਿਸ਼ਨਰ ਕਾਵੇਰੀ ਬੀ ਸਰਮਾ ਨੇ ਸ਼ੁੱਕਰਵਾਰ ਸ਼ਾਮ ਨੂੰ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਤੁਰੰਤ ਰਿਪੋਰਟ ਸੌਂਪਣ ਲਈ ਕਿਹਾ। ਉਸ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਟੀਚਰ ਨੇ ਸਿਰਫ ਵਾਲ ਕੱਟ ਕੇ ਹੀ ਲੰਬਾਈ ਘਟ ਕੀਤੀ, ਟ੍ਰਿਮ ਨਹੀਂ ਕੀਤਾ।
ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਵੱਡਾ ਹਾਦਸਾ, ਐਕਟਿਵਾ ਸਵਾਰ ਨੂੰ ਬਚਾਉਣ ਦੇ ਚੱਕਰ ‘ਚ ਪਲਟੀ ਸਵਾਰੀਆਂ ਨਾਲ ਭਰੀ ਬੱਸ
ਇਸ ਦੇ ਨਾਲ ਹੀ ਦੋਸ਼ੀ ਟੀਚਰ ਨੇ ਕਿਹਾ ਕਿ ਉਸ ਨੇ ਆਪਣੇ ਤੌਰ ‘ਤੇ ਕੁਝ ਨਹੀਂ ਕੀਤਾ। ਉਸ ਨੇ ਸਿਰਫ਼ ਸਕੂਲ ਪ੍ਰਬੰਧਕਾਂ ਦੇ ਹੁਕਮਾਂ ਦੀ ਪਾਲਣਾ ਕੀਤੀ। ਹਾਲਾਂਕਿ ਇਸ ਘਟਨਾ ਤੋਂ ਬਾਅਦ ਬੱਚੇ ਸਕੂਲ ਜਾਣ ਤੋਂ ਇਨਕਾਰ ਕਰ ਰਹੇ ਹਨ। ਇਸ ਮਾਮਲੇ ‘ਤੇ ਪੀੜਤ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੂੰ ਅਨੁਸ਼ਾਸਨ ਲਾਗੂ ਕਰਨ ਦੀ ਆਜ਼ਾਦੀ ਹੈ ਪਰ ਇਸ ਦੀਆਂ ਕੁਝ ਸੀਮਾਵਾਂ ਹਨ। ਇਹ ਠੀਕ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਸਾਫ਼ ਰੱਖਣਾ ਚਾਹੀਦਾ ਹੈ ਅਤੇ ਵਰਦੀ ਵਿੱਚ ਆਉਣਾ ਚਾਹੀਦਾ ਹੈ। ਪਰ ਅਸੈਂਬਲੀ ਦੌਰਾਨ ਪੂਰੇ ਸਕੂਲ ਦੇ ਸਾਹਮਣੇ ਵਾਲ ਕੱਟਣਾ ਅਪਮਾਨਜਨਕ ਹੈ।
ਵੀਡੀਓ ਲਈ ਕਲਿੱਕ ਕਰੋ -: