ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਚਾਰਜਿੰਗ ਢਾਂਚੇ ਨੂੰ ਵਧਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਲੈਕਟ੍ਰਿਕ ਵਹੀਕਲ ਪਾਲਿਸੀ ਤਹਿਤ ਚੰਡੀਗੜ੍ਹ ਦੇ ਪਾਰਕਿੰਗ ਖੇਤਰਾਂ ਵਿੱਚ 32 ਥਾਵਾਂ ‘ਤੇ ਚਾਰਜਿੰਗ ਸਟੇਸ਼ਨ ਲਗਾਏ ਜਾਣੇ ਹਨ। ਇਸ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਤੋਂ ਬਾਅਦ ਨਗਰ ਨਿਗਮ ਨੇ ਇਹ ਜਗ੍ਹਾ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੁਸਾਇਟੀ ਨੂੰ ਸੌਂਪ ਦਿੱਤੀ ਹੈ। ਕੰਪਨੀ ਜਲਦ ਹੀ ਆਪਣਾ ਕੰਮ ਸ਼ੁਰੂ ਕਰੇਗੀ। ਇਨ੍ਹਾਂ ਦਾ ਟੈਂਡਰ ਵੀ ਹੋ ਚੁੱਕਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਥਾਂ ਦੀ ਨਿਸ਼ਾਨਦੇਹੀ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਸੀ। ਇਸ ਵਿੱਚ ਇਲਾਕੇ ਦੇ ਕੌਂਸਲਰਾਂ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਸਾਰਿਆਂ ਦੀ ਸਹਿਮਤੀ ਤੋਂ ਬਾਅਦ ਹੀ ਇਸ ਥਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਹ ਕੰਮ ਸਿਰਫ ਇਸ ਲਈ ਲਟਕ ਰਿਹਾ ਸੀ ਕਿਉਂਕਿ ਸਥਾਨ ਦਾ ਫੈਸਲਾ ਨਹੀਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਪੇਂਟ ਫੈਕਟਰੀ ‘ਚ ਲੱਗੀ ਅੱ.ਗ, ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਕਾਰਨ
ਸੈਕਟਰ 17 ਮਲਟੀ ਲੈਵਲ ਪਾਰਕਿੰਗ, ਏਲਾਂਟੇ ਮਾਲ ਦੇ ਬਾਹਰ ਪਾਰਕਿੰਗ ਅਤੇ ਮਨੀਮਾਜਰਾ ਕਾਰ ਬਾਜ਼ਾਰ ਪਾਰਕਿੰਗ ਖੇਤਰ ਵਿੱਚ ਚਾਰਜਿੰਗ ਸਟੇਸ਼ਨ ‘ਚ 12-12 ਚਾਰਜਿੰਗ ਪੁਆਇੰਟ, ਸੈਕਟਰ 34 ਪਾਸਪੋਰਟ ਦਫਤਰ, ਸੈਕਟਰ 34 ਪਿਕਾਡਿਲੀ ਪਾਰਕਿੰਗ, ਸੈਕਟਰ 22 ਪਾਰਕਿੰਗ ਅਤੇ ਰੌਕ ਗਾਰਡਨ ਪਾਰਕਿੰਗ ਵਿੱਚ 6-6 ਪੁਆਇੰਟ ਹੋਣਗੇ। ਇਸ ਤੋਂ ਇਲਾਵਾ ਸੈਕਟਰ 22ਬੀ ਦੀ ਪਾਰਕਿੰਗ ਵਿੱਚ ਤਿੰਨ ਚਾਰਜਿੰਗ ਪੁਆਇੰਟ ਅਤੇ ਸੈਕਟਰ 51ਏ ਪੈਟਰੋਲ ਪੰਪ ਦੀ ਪਾਰਕਿੰਗ ਵਿੱਚ ਦੋ ਚਾਰਜਿੰਗ ਪੁਆਇੰਟ ਬਣਾਏ ਜਾਣਗੇ।
ਨਗਰ ਨਿਗਮ ਦੀ ਮੀਟਿੰਗ ਵਿੱਚ ਚੰਡੀਗੜ੍ਹ ਦੇ ਕੌਂਸਲਰਾਂ ਨੇ ਮਾਰਕੀਟ ਐਸੋਸੀਏਸ਼ਨ ਨਾਲ ਗੱਲਬਾਤ ਕੀਤੇ ਬਿਨਾਂ ਹੀ ਪਾਰਕਿੰਗ ਖੇਤਰ ਵਿੱਚ ਚਾਰਜਿੰਗ ਸਟੇਸ਼ਨ ਲਗਾਉਣ ਦਾ ਵਿਰੋਧ ਕੀਤਾ ਸੀ। ਨਗਰ ਨਿਗਮ ਦੀ ਮੀਟਿੰਗ ਵਿੱਚ ਦੋ ਵਾਰ ਇਸ ਸਬੰਧੀ ਪ੍ਰਸਤਾਵ ਲਿਆਂਦਾ ਗਿਆ ਸੀ। ਦੋਵੇਂ ਵਾਰ ਉਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਮੀਟਿੰਗ ਵਿੱਚ ਇਲਾਕਾ ਕੌਂਸਲਰਾਂ ਅਤੇ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਸੀ। ਹੁਣ ਸਾਰਿਆਂ ਦੀ ਸਹਿਮਤੀ ਤੋਂ ਬਾਅਦ ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –