ਪੰਜਾਬ ਦੇ ਜਲੰਧਰ ‘ਚ ਬਚਾਅ ਮੁਹਿੰਮ ਦੌਰਾਨ ਹੁਣ ਤੱਕ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਸਾਰਿਆਂ ਨੂੰ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ। ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੇਵਾਵਾਂ ਦੇਣ ਲਈ ਮੈਡੀਕਲ ਟੀਮਾਂ ਪਹੁੰਚੀਆਂ। ਇਸ ਦੇ ਨਾਲ ਹੀ ਕਪੂਰਥਲਾ ‘ਚ 223 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਜਲੰਧਰ ਦੇ DC ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੀ ਸਥਿਤੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਲਾਕੇ ‘ਚ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। NDRF, ਫੌਜ ਅਤੇ SDRF ਦੀਆਂ ਟੀਮਾਂ ਨੂੰ ਵੀ ਤਾਲਮੇਲ ਨਾਲ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਤਾਇਨਾਤ ਕੀਤਾ ਗਿਆ ਹੈ।
ਸਿਵਲ ਸਰਜਨ ਡਾ: ਰਮਨ ਸ਼ਰਮਾ ਨੇ ਦੱਸਿਆ ਕਿ ਡਾਕਟਰੀ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਲੋਕਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਕਪੂਰਥਲਾ ਦੇ DC ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ NDRF, ਪੰਜਾਬ ਪੁਲਿਸ ਅਤੇ ਫੌਜ ਦੇ ਜਵਾਨਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਕਾਰਨ ਡੁੱਬਿਆ ਪੁੱਲ: ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕਾਂ ਦਾ ਸੜਕੀ ਸੰਪਰਕ ਟੁੱਟਿਆ
ਮੰਗਲਵਾਰ ਨੂੰ NDRF ਨੇ 59 ਲੋਕਾਂ ਨੂੰ ਬਚਾਇਆ ਅਤੇ ਬੁੱਧਵਾਰ ਨੂੰ 134 ਹੋਰ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਰਾਹਤ ਕੈਂਪਾਂ ‘ਚ ਪਹੁੰਚਾਇਆ ਗਿਆ। ਇਸ ਤੋਂ ਇਲਾਵਾ 30 ਲੋਕਾਂ ਨੂੰ ਫੌਜ ਦੇ ਜਵਾਨਾਂ ਨੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ। ਮਹੱਤਵਪੂਰਨ ਗੱਲ ਇਹ ਹੈ ਕਿ 18 NDRF ਜਵਾਨ ਅਤੇ ਪੰਜਾਬ ਪੁਲਿਸ ਦੀਆਂ ਦੋ ਟੀਮਾਂ ਦੇ 18 ਜਵਾਨ ਪ੍ਰਭਾਵਿਤ ਪਿੰਡਾਂ ‘ਚ ਹੜ੍ਹ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: