ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦਾ ਇੱਕ ਪੈਕੇਟ ਸਰਹੱਦ ਨੇੜੇ ਇੱਕ ਖੇਤ ਵਿੱਚ ਸੁੱਟਿਆ ਗਿਆ ਸੀ। ਜਿਸ ਨੂੰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਦੌਰਾਨ ਬਰਾਮਦ ਕਰ ਲਿਆ ਹੈ। ਬਰਾਮਦ ਹੋਏ ਪੈਕੇਟ ‘ਚ ਰੱਖੀ ਹੈਰੋਇਨ ਦਾ ਵਜ਼ਨ 325 ਗ੍ਰਾਮ ਹੈ। ਪੁਲਿਸ ਨੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਸਫਲਤਾ, ਸਾਂਝੀ ਕਾਰਵਾਈ ਦੌਰਾਨ ਕਰੋੜਾਂ ਦੀ ਹੈ.ਰੋਇਨ ਕੀਤੀ ਬਰਾਮਦ
ਥਾਣਾ ਸਦਰ ਫ਼ਿਰੋਜ਼ਪੁਰ ਦੇ ASI ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਉਹ ਅਜੇ ਪਿੰਡ ਮਾਛੀਵਾੜਾ ਪਹੁੰਚੇ ਹੀ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਕਿਸੇ ਸਮੱਗਲਰ ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਮਾਛੀਵਾੜਾ ਵਾਸੀ ਦਰਸ਼ਨ ਸਿੰਘ ਦੇ ਖੇਤ ਵਿੱਚ ਹੈਰੋਇਨ ਲਿਆਂਦੀ ਗਈ ਹੈ। ਉਕਤ ਸੂਚਨਾ ਦੇ ਆਧਾਰ ‘ਤੇ BSF ਦੇ ਸਹਿਯੋਗ ਨਾਲ ਕੀਤੀ ਤਲਾਸ਼ੀ ਦੌਰਾਨ ਖੇਤ ‘ਚੋਂ ਉਕਤ ਹੈਰੋਇਨ ਦਾ ਪੈਕਟ ਬਰਾਮਦ ਹੋਇਆ। ਜਦੋਂ ਹੈਰੋਇਨ ਦਾ ਵਜ਼ਨ ਮਾਪਿਆ ਗਿਆ ਤਾਂ ਉਸ ਵਿੱਚੋਂ 325 ਗ੍ਰਾਮ ਹੈਰੋਇਨ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”