ਪਾਕਿਸਤਾਨ ‘ਚ ਅੱਤਵਾਦੀ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਦੇ ਬਾਜੌਰ ਦਾ ਹੈ, ਜਿੱਥੇ ਐਤਵਾਰ ਨੂੰ ਹੋਏ ਭਿਆਨਕ ਧਮਾਕੇ ‘ਚ ਹੁਣ ਤੱਕ 35 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਬੰਬ ਧਮਾਕੇ ‘ਚ ਕਰੀਬ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਸ ਦੇ ਨਾਲ ਹੀ ਰਿਪੋਰਟ ਮੁਤਾਬਕ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUI-F) ਦੇ ਵਰਕਰਾਂ ਦੀ ਕਾਨਫਰੰਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਅੱਤਵਾਦੀਆਂ ਨੇ ਇਹ ਧਮਾਕਾ JUI-F ਦੀ ਮੀਟਿੰਗ ਨੂੰ ਨਿਸ਼ਾਨਾ ਬਣਾ ਕੇ ਕੀਤਾ। ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਧਮਾਕੇ ਤੋਂ ਬਾਅਦ ਦੀਆਂਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਬੰਬ ਧਮਾਕੇ ਤੋਂ ਬਾਅਦ ਦਾ ਦੁਖਾਂਤ ਦੇਖਿਆ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜੇਯੂਆਈਐਫ ਦੇ ਸੀਨੀਅਰ ਨੇਤਾ ਹਾਫਿਜ਼ ਹਮਦੁੱਲਾ ਨੇ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਨੂੰ ਜ਼ਖਮੀਆਂ ਲਈ ਐਮਰਜੈਂਸੀ ਮੈਡੀਕਲ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਰਿਪੋਰਟ ਮੁਤਾਬਕ ਜ਼ਿਲ੍ਹਾ ਐਮਰਜੈਂਸੀ ਅਫਸਰ ਦੇ ਹਵਾਲੇ ਨਾਲ ਕਿਹਾ ਕਿ ਖਾਰ, ਬਾਜੌਰ ਵਿੱਚ ਵਰਕਰ ਕਾਨਫਰੰਸ ਵਿੱਚ ਹੋਏ ਧਮਾਕੇ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ ਸਥਾਨਕ ਜੇਯੂਆਈ-ਐਫ ਆਗੂ ਵੀ ਸ਼ਾਮਲ ਸੀ। ਮ੍ਰਿਤਕ ਆਗੂ ਦੀ ਪਛਾਣ ਜ਼ਿਆਉੱਲਾ ਜਾਨ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਤਿਮਾਰਗੜਾ ਅਤੇ ਪੇਸ਼ਾਵਰ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ :ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਭਿੜੀਆਂ 5 ਕਾਰਾਂ, ਭਿਆਨਕ ਮੰਜ਼ਰ ਵੇਖ ਲੋਕ ਹੈਰਾਨ, 15 ਲੋਕ ਫੱਟੜ
ਰਿਪੋਰਟ ਮੁਤਾਬਕ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਧਮਾਕਾ ਕਿਵੇਂ ਹੋਇਆ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਤੌਰ ‘ਤੇ ਇਹ ਧਮਾਕਾ ਕਾਨਫਰੰਸ ਦੇ ਅੰਦਰ ਹੋਇਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਖੇਤਰ ਨੂੰ ਘੇਰ ਲਿਆ ਹੈ। ਰੈਸਕਿਊ 1122 ਦੇ ਬੁਲਾਰੇ ਬਿਲਾਲ ਫੈਜ਼ੀ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ 5 ਐਂਬੂਲੈਂਸਾਂ ਦੀ ਮਦਦ ਨਾਲ ਹੁਣ ਤੱਕ ਕਰੀਬ 80 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: