35 New cases found in Chandigarh : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਮੁੜ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 35 ਨਵੇਂ ਮਾਮਲੇ ਸਾਹਮਣੇ ਆਏ, ਉਥੇ 64 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 19799 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 19109 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 372 ਮਾਮਲੇ ਐਕਟਿਵ ਹਨ। ਉਥੇ ਹੀ 318 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ। ਅੱਜ ਕੋਰੋਨਾ ਨਾਲ ਸੈਕਟਰ-45 ਦੇ 75 ਸਾਲਾ ਬਜ਼ੁਰਗ ਦੀ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-12, ਸੈਕਟਰ-18, ਸੈਕਟਰ-19, ਸੈਕਟਰ-21, ਸੈਕਟਰ-22, ਸੈਕਟਰ-23, ਸੈਕਟਰ-28, ਸੈਕਟਰ-31, ਸੈਕਟਰ-41, ਸੈਕਟਰ-42, ਸੈਕਟਰ-43, ਸੈਕਟਰ-45, ਸੈਕਟਰ-46, ਸੈਕਟਰ-47, ਸੈਕਟਰ-48, ਸੈਕਟਰ-49, ਸੈਕਟਰ-56, ਡੱਡੂਮਾਜਰਾ, ਧਨਾਸ, ਮਨੀਮਾਜਰਾ ਤੇ ਰਾਮਦਰਬਾਰ ਤੋਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 19 ਮਰਦ ਅਤੇ 16 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 730 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 182063 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 161358 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 19799 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 906 ਸੈਂਪਲ ਰਿਜੈਕਟ ਹੋਏ ਹਨ, ਜਦਕਿ 92 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 85,741,608 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18,27,900 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 10,286,709 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 1,48,994 ਮੌਤਾਂ ਹੋ ਚੁੱਕੀਆਂ ਹਨ।