ਪੰਜਾਬ ‘ਚ ਕੋਰੋਨਾ ਮਹਾਮਾਰੀ ਨੇ ਇਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਕੋਰੋਨਾ ਦੀ ਲਪੇਟ ਵਿੱਚ ਆਏ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸਰਹੱਦੀ ਪਿੰਡ ਕਮਾਲੇਵਾਲਾ ਵਿੱਚ ਕੋਵਿਡ-19 ਕਾਰਨ ਇੱਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਸਿਵਲ ਹਸਪਤਾਲ ਵਿਖੇ ਦਵਾਈ ਲੈਣ ਆਇਆ ਸੀ।
ਜਦੋਂ ਡਾਕਟਰਾਂ ਨੇ ਉਸ ਦਾ ਇਲਾਜ ਕੀਤਾ ਅਤੇ ਉਸ ਦਾ ਟੈਸਟ ਕਰਵਾਇਆ ਤਾਂ ਉਸ ਵਿਚ ਕੋਰੋਨਾ ਦੇ ਲੱਛਣ ਪਾਏ ਗਏ, ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਨੂੰ ਘਰ ‘ਚ ਹੀ ਆਈਸੋਲੇਟ ਕਰ ਦਿੱਤਾ ਗਿਆ, ਜਿੱਥੇ ਸ਼ੁੱਕਰਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਨੌਜਵਾਨ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ।
ਪਿੰਡ ਚੰਦੀਵਾਲਾ ਦੇ ਸਰਪੰਚ ਬਗੀਚਾ ਸਿੰਘ ਨੇ ਦੱਸਿਆ ਕਿ ਨੌਜਵਾਨ ਦਾ ਵਿਆਹ ਪਿੰਡ ਚੰਦੀਵਾਲਾ ਵਿੱਚ ਹੋਇਆ ਸੀ ਪਰ ਘਰ ਕੋਈ ਬੱਚਾ ਨਹੀਂ ਹੋਇਆ ਸੀ। ਉਕਤ ਨੌਜਵਾਨ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਸਿਵਲ ਸਰਜਨ ਡਾ, ਰਾਜਿੰਦਰ ਕੁਮਾਰ ਨੇ ਕੋਵਿਡ ਕਾਰਨ ਹੋਈ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਮਾਸਕ ਪਹਿਨਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਐਲਾਨ- ‘ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਏਗੀ ਜਲੰਧਰ ਜ਼ਿਮਨੀ ਚੋਣ’
ਅੰਕੜਿਆਂ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ ‘ਚ ਕੋਵਿਡ ਦੇ 11 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦਕਿ 3 ਲੋਕ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 18436 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ 17884 ਠੀਕ ਹੋ ਚੁੱਕੇ ਹਨ। ਸ਼ਨੀਵਾਰ ਨੂੰ ਕੋਈ ਵੀ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: