ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸ. ਏ. ਪੀ ਨੂੰ ਮਨਜ਼ੂਰੀ ਦਿੱਤੀ ਸੀ। ਪਰ ਇਸ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਿਸ ਕਰਕੇ ਇਹ ਫੈਸਲਾ ਲਾਗੂ ਨਹੀਂ ਕੀਤਾ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ SAP ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਾਂਗੇ। ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਵਿੱਚ ਅਚਾਨਕ ਕੀਤੀ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨ.ਡੀ.ਏ. ਦੀ ਸਰਕਾਰ ਬਣਦੀਆਂ ਹੀ ਇਹ ਫੈਸਲਾ ਲਾਗੂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡਣ ਪਿੱਛੋਂ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ ਤੇ ਵਿਧਾਨ ਸਭਾ ਚੋਣਾਂ ਉਨ੍ਹਾਂ ਨੇ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਨਾਲ ਲੜੀਆਂ ਹਨ।