ਪਟਿਆਲਾ : ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜ਼ਿਲ੍ਹੇ ‘ਚ ਪ੍ਰਾਪਤ 2266 ਕੋਵਿਡ ਰਿਪੋਰਟਾਂ ਵਿਚੋਂ 366 ਕੇਸ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 330, ਸਮਾਣਾ 03, ਰਾਜਪੁਰਾ 03, ਬਲਾਕ ਭਾਦਸੋਂ ਤੋਂ 02, ਬਲਾਕ ਕੋਲੀ 16 ਬਲਾਕ ਕਾਲੋਮਾਜਰਾ 01 ਬਲਾਕ ਹਰਪਾਲਪੁਰ 03, ਬਲਾਕ ਸ਼ੁਤਰਾਣਾ 01 ਅਤੇ ਬਲਾਕ ਦੁਧਨਸਾਧਾਂ ਨਾਲ 07 ਕੇਸ ਸਬੰਧਤ ਹਨ। 15 ਕੇਸ ਦੁਸਰੇ ਰਾਜਾਂ ਵਿੱਚ ਸ਼ਿਫਟ ਹੋਣ ਕਾਰਣ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49875 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 02 ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 47671 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 839 ਹੋ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ ਇੱਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1365 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜ਼ਿਆਦਾਤਰ ਪਾਜ਼ੀਟਿਵ ਕੇਸ ਆਨੰਦ ਨਗਰ ਬੀ, ਨਿਊ ਲਾਲ ਬਾਗ, ਮਜੀਠੀਆ ਇਨਕਲੇਵ, ਐਸ.ਐਸ.ਟੀ. ਨਗਰ, ਸਰਕਾਰੀ ਮੈਡੀਕਲ ਕਾਲਜ, ਲੈਹਿਲ, ਮਾਡਲਟਾਊਨ, ਆਦਿ ਏਰੀਏ ਵਿਚੋਂ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਨਾਈਟ ਕਰਫਿਊ ਅਤੇ ਸਕੂਲ /ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਲੋਕ ਜੇਕਰ ਹੁਣ ਵੀ ਨਾ ਸੰਭਲੇ ਤਾਂ ਸਥਿਤੀ ਹੋਰ ਜ਼ਿਆਦਾ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਕੋਵਿਡ ਟੀਕਾਕਰਨ ਕਰਾਵਉਣ ਵਾਲੇ ਨਾਗਰਿਕਾਂ ਦੀ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਹੁਣ ਟੀਕਾਕਰਨ ਦਾ ਸਥਾਨ ਮਾਤਾ ਕੁਸ਼ਲਿਆ ਹਸਪਤਾਲ ਦੇ ਸਾਹਮਣੇ ਸਰਕਾਰੀ ਨਰਸਿੰਗ ਸਕੂਲ ਵਿਖੇ ਕਰ ਦਿੱਤਾ ਗਿਆ ਹੈ ਜਿਥੇ ਕਿ ਕੋਵੀਸ਼ੀਲਡ, ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਹੋਵੇਗਾ ਜਦ ਕਿ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੌਵੈਕਸਿਨ ਨਾਲ 15 ਤੋਂ 18 ਸਾਲ ਤੱਕ ਬੱਚਿਆਂ ਦਾ ਕੋਵਿਡ ਟਕਿਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਕੋਵਿਡ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਕੋਵਿਡ ਟੀਕਾਕਰਨ ਵਿੱਚ ਵੀ ਕਾਫੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।
ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਨਿਊ ਲਾਲ ਬਾਗ ਅਤੇ ਭਰਪੂਰ ਗਾਰਡਨ ਦੇ ਏਰੀਏ ਵਿੱਚ ਜ਼ਿਆਦਾ ਕੇਸ ਪਾਜ਼ੀਟਿਵ ਆਉਣ ਕਾਰਨ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2956 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ‘ਚ ਕੋਵਿਡ ਜਾਂਚ ਸਬੰਧੀ 10,92,887 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ ਦੇ 49,875 ਕੋਵਿਡ ਪਾਜ਼ੀਟਿਵ,10,40,739 ਨੈਗੇਟਿਵ ਅਤੇ ਲਗਭਗ 2273 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 12383 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਕੱਲ ਮਿਤੀ 5 ਜਨਵਰੀ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ. ਡਬਲਯੂ.ਰੇਲਵੇ ਹਸਪਤਾਲ, ਪੁਲਿਸ ਲਾਈਨਜ਼, ਸੰਜੇ ਕਾਲੋਨੀ (ਸੋਹਣ ਸਿੰਘ ਏਰੀਆ, ਨੇੜੇ ਸਫਾਬਾਦੀ ਗੇਟ), ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਪਹਿਲੀ ਮੰਜ਼ਿਲ ਏ.ਸੀ. ਮਾਰਕੀਟ, ਡਾ. ਅਨਿਲਜੀਤ ਹਸਪਤਾਲ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਅਤੇ ਪਟੇਲ ਨਗਰ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : ਪੰਜਾਬ : ਬੱਚਿਆਂ ਲਈ ਛੁੱਟੀਆਂ, ਟੀਚਰ ਸਕੂਲ ਆ ਕੇ ਲਵਾਉਣਗੇ ਆਨਲਾਈਨ ਕਲਾਸਾਂ
ਉਪਰੋਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਸਬ-ਡਵੀਜ਼ਨ ਹਸਪਤਾਲ, ਨਾਭਾ ਦੇ ਸਬ-ਡਵੀਜ਼ਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।