ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਇਹ ਸਭ ਕੁਝ ਖੋਖਲਾ ਨਜ਼ਰ ਆ ਰਿਹਾ ਹੈ। ਨਸ਼ਿਆਂ ਨੇ ਕਈ ਘਰ ਉਜਾੜ ਦਿੱਤੇ ਹਨ। ਆਏ ਦਿਨ ਕੋਈ ਨਾ ਕੋਈ ਮਾਮਲਾ ਅਜਿਹਾ ਸਾਹਮਣੇ ਆ ਹੀ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਨਸ਼ਿਆਂ ਕਾਰਨ 37 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਫੌਜੀ ਪੁੱਤਰ ਜੋਰਾ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦੋ ਭਰਾ ਸਨ। ਪਿਛਲੇ ਸਾਲ ਵੱਡੇ ਭਰਾ ਦੀ ਵੀ ਨਸ਼ਿਆਂ ਕਾਰਨ ਜਾਨ ਚਲੀ ਗਈ ਸੀ ਤੇ ਹੁਣ ਛੋਟੇ ਪੁੱਤਰ ਮਨਪ੍ਰੀਤ ਸਿੰਘ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਰੋ-ਰੋ ਕੇ ਉਨ੍ਹਾਂ ਦਾ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: