ਤਰਨਤਾਰਨ ਪੁਲਿਸ ਨੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ਵਿੱਚ ਹੋਏ RPG ਹਮਲੇ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਪਿਛਲੇ ਦਿਨੀਂ ਬਰਾਮਦ ਕੀਤੇ RPG ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਦੇਸੀ ਪਿਸਤੌਲ ਅਤੇ ਏਅਰਗੰਨ ਤੋਂ ਪਿਸਤੌਲ ਬਣਾਉਣ ਦਾ ਸਾਮਾਨ ਵੀ ਬਰਾਮਦ ਕੀਤਾ ਹੈ।
SSP ਤਰਨਤਾਰਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ RPG ਸਮੇਤ ਫੜੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਰਮਨ ਸਿੰਘ ਵਾਸੀ ਸੈਦੋਂ ਅਤੇ ਕੁਲਦੀਪ ਸਿੰਘ ਵਾਸੀ ਰੂੜੀਵਾਲਾ, ਅਸ਼ੋਕ ਸਿੰਘ ਉਰਫ਼ ਮਾਛੀ ਅਤੇ ਗੁਰਸੇਵਕ ਸਿੰਘ ਉਰਫ਼ ਸੇਵਕ ਖਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕੁਲਦੀਪ ਕੋਲੋਂ 325 ਬੋਰ ਦਾ ਦੇਸੀ ਕੱਟਾ ਅਤੇ 3 ਜਿੰਦਾ ਰੌਂਦ, ਅਸ਼ੋਕ ਦੀਪ ਕੋਲੋਂ ਇਕ ਦੇਸੀ ਪਿਸਤੌਲ ਅਤੇ ਗੁਰਸੇਵਕ ਕੋਲੋਂ ਏਅਰ ਗੰਨ ਤੋਂ ਪਿਸਤੌਲ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : PM ਮੋਦੀ ਤੇ CM ਭਗਵੰਤ ਮਾਨ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਨਵੇਂ ਸਾਲ ਦੀ ਵਧਾਈ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ SSP ਤਰਨਤਾਰਨ ਨੇ ਦੱਸਿਆ ਕਿ ਹਰਮਨ ਨੇ ਆਪਣੀ ਮੋਟਰ ‘ਤੇ RPG ਹਮਲੇ ਦੇ ਦੋਸ਼ੀਆਂ ਨੂੰ ਰੱਖਿਆ ਹੋਇਆ ਸੀ। ਇਨ੍ਹਾਂ ਹੀ ਨਹੀਂ ਕੁਲਦੀਪ, ਅਸ਼ੋਕ ਅਤੇ ਗੁਰਸੇਵਕ ਨੇ RPG ਹਮਲੇ ਲਈ ਪੈਸਿਆਂ ਦਾ ਲੈਣ-ਦੇਣ ਵੀ ਇੱਥੇ ਹੀ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਮੁਲਜਮਾਂ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: