ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਨ। ਸੀਟਾਂ ਦੀ ਵੰਡ ਤੇ ਗਠਜੋੜ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਕੈਪਟਨ ਭਾਜਪਾ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਇਸੇ ਵਿਚਾਲੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਦੇ 4 ਲੀਡਰ ਵੀ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਸਾਬਕਾ ਮੁੱਖ ਮੰਤਰੀ ਦੇ ਕਈ ਵਫ਼ਾਦਾਰ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਹਫ਼ਤੇ ਕਾਂਗਰਸ ਦੇ ਸਾਬਕਾ ਬੁਲਾਰੇ ਪ੍ਰਿੰਸ ਖੁੱਲਰ ਕਾਂਗਰਸ ਵਿੱਚ ਚੱਲ ਰਹੀ ਲੜਾਈ ਦਾ ਹਵਾਲਾ ਦਿੰਦੇ ਹੋਏ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸੇ ਤਰ੍ਹਾਂ ਪੰਜਾਬ ਇਕਾਈ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਕਾਂਗਰਸ ਤੋਂ ਨਾਰਾਜ਼ ਆਗੂ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ; 16 ਸਾਲਾਂ ਨਸ਼ੇੜੀ ਪੁੱਤ ਨੇ ਛੋਟੀ ਜਿਹੀ ਗੱਲ ‘ਤੇ ਕੁਹਾੜੀ ਨਾਲ ਵੱਢੇ ਮਾਪੇ
ਦੱਸ ਦੇਈਏ ਕਿ ਕੈਪਟਨ ਭਾਜਪਾ ਨਾਲ ਗਠਜੋੜ ਕਰਨ ਦੀ ਕੋਸ਼ਿਸ਼ ਵਿੱਚ ਹਨ। ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਵੀ ਪੰਜਾਬ ਵਿੱਚ ਕਮਜ਼ੋਰ ਪੈ ਚੁੱਕੀ ਹੈ। ਜੇੇ ਕੈਪਟਨ ਦੀ ਪਾਰਟੀ ਤੇ ਭਾਜਪਾ ਦਾ ਗਠਜੋੜ ਹੁੰਦਾ ਹੈ ਤਾਂ ਚੋਣਾਂ ਵਿੱਚ ਕਾਂਗਰਸ ਨੂੰ ਵੱਡਾ ਘਾਟਾ ਝੱਲਣਾ ਪੈ ਸਕਦਾ ਹੈ।