ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ਦੀ ਬਿਲਡਿੰਗ ‘ਤੇ ਹੋਏ ਆਰਪੀਜੀ ਅਟੈਕ ਮਾਮਲੇ ਵਿਚ ਗ੍ਰਿਫਤਾਰ ਚੜ੍ਹਤ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੰਗਲਵਾਰ ਨੂੰ ਫਿਰ ਤੋਂ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਚੜ੍ਹਤ ਿਸੰਘ ਤੋਂ ਏਕੇ-47 ਅਤੇ ਪਿਸਤੌਲ ਬਰਾਮਦ ਕਰਨ ਲਈ ਹੋਰ 5 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ।
ਅਦਾਲਤ ਨੇ ਦੋਵੇਂ ਪੱਖਾਂ ਦੀ ਦਲੀਲ ਸੁਣਨ ਦੇ ਬਾਅਦ ਚੜ੍ਹਤ ਸਿੰਘ ਦਾ ਚਾਰ ਦਿਨ ਦਾ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਹੈ।
ਦੱਸ ਦੇਈਏ ਕਿ ਪੁਲਿਸ ਨੇ 9 ਮਈ ਦੀ ਰਾਤ ਨੂੰ ਹੋਏ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਰਚੀ ਸੀ। ਆਰਪੀਜੀ ਹਮਲੇ ਵਿਚ ਪੁਲਿਸ ਹੁਣ ਤੱਕ 9 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਤੇ ਹੁਣ ਹਰਿਆਣਾ ਦੇ ਦੀਪਕ ਦੀ ਭਾਲ ਹੈ।
ਵੀਡੀਓ ਲਈ ਕਲਿੱਕ ਕਰੋ -: