ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ 2 ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ, 3 ਕਿਲੋ ਹਸ਼ੀਸ਼ ਅਤੇ 460 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਸਹਾਇਕ SHO ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਰਕਾਰੀ ਕਾਲਜ ਮੁਕਤਸਰ ਨੇੜੇ ਚੈਕਿੰਗ ‘ਤੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਨੌਜਵਾਨ ਪਿੱਛੇ ਮੁੜਨ ਲੱਗਾ ਪਰ ਸ਼ੱਕ ਹੋਣ ‘ਤੇ ਪੁਲਿਸ ਨੇ ਉਸ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਵਾਸੀ ਬਟਾਰੇ ਨੇੜੇ ਆਰਾ ਅੰਬੇਡਕਰ ਮੁਕਤਸਰ ਵਜੋਂ ਹੋਈ ਹੈ।
ਥਾਣਾ ਕੋਟਭਾਈ ਦੀ SI ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁੱਲ ਕੱਸੀ ਪਿੰਡ ਭਲਾਈਆਣਾ ਵਿਖੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਹੱਥ ਵਿੱਚ ਪਲਾਸਟਿਕ ਦਾ ਬੈਗ ਲੈ ਕੇ ਰਿਹਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਕੋਲ ਰੱਖੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 3 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਖਪਾਲ ਸਿੰਘ ਵਾਸੀ ਭਲਾਈਆਣਾ ਵਜੋਂ ਹੋਈ।
ਇਹ ਵੀ ਪੜ੍ਹੋ : ਜਲੰਧਰ: ਹੜ੍ਹ ਦੇ ਪਾਣੀ ‘ਚੋਂ ਘਰ ਦੀਆਂ ਇੱਟਾਂ ਕੱਢਣ ਦੌਰਾਨ ਵਿਅਕਤੀ ਦੀ ਹੋਈ ਮੌ.ਤ
ਲੰਬੀ ਥਾਣੇ ਦੇ ਸਹਾਇਕ SHO ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕਿੱਲਿਆਂਵਾਲੀ, ਬੱਸ ਸਟੈਂਡ ਮੰਡੀ ਕਿੱਲਿਆਂਵਾਲੀ ਤੋਂ ਦਾਣਾ ਮੰਡੀ ਕਿੱਲਿਆਂਵਾਲੀ ਤੱਕ ਗਸ਼ਤ ਕਰ ਰਹੇ ਸਨ। ਅਚਾਨਕ ਪੁਲਿਸ ਪਾਰਟੀ ਨੂੰ ਦੇਖ ਕੇ ਦੋ ਔਰਤਾਂ ਘਬਰਾ ਗਈਆਂ ਅਤੇ ਤੇਜ਼ ਰਫ਼ਤਾਰ ਨਾਲ ਬਾਥਰੂਮ ਵੱਲ ਨੂੰ ਤੁਰ ਪਈਆਂ। ਇਨ੍ਹਾਂ ਨੇ ਹੱਥਾਂ ਵਿੱਚ ਲਿਫਾਫੇ ਫੜੇ ਹੋਏ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਗੱਡੀ ਨੂੰ ਰੋਕਿਆ।
ਪੁਲਿਸ ਨੇ ਉਕਤ ਔਰਤਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 460 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਔਰਤਾਂ ਦੀ ਪਛਾਣ ਮੀਰਾ ਉਰਫ ਸੁਨੀਤਾ ਲੁਹਾਰਾਂ ਅਤੇ ਇੰਦਰਜੀਤ ਕੌਰ ਉਰਫ ਆਸ਼ਾ ਰਾਣੀ ਵਾਸੀ ਕਿੱਲਿਆਂਵਾਲੀ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: