ਐੱਸਐੱਸਪੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਲੋਪੋਕੋ ਇਲਾਕੇ ਵਿਚ ਬੀਤੀ ਰਾਤ ਇਕ ਡ੍ਰੋਨ ਦੀ ਗਤੀਵਿਧੀ ਦੇਖੇ ਜਾਣ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਚ ਮੁਹਿੰਮ ਚਲਾਈ ਸੀ।
ਸਰਚ ਮੁਹਿੰਮ ਤਹਿਤ ਵਿਚ ਚਾਰ 4 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 1 ਅਮਰੀਕੀ ਪਿਸਤੌਲ, 1 ਤੁਰਕੀ ਦੀ ਬਣੀ FC ਪਿਸਤੌਲ, 2 ਬੇਨਾਮ ਪਿਸਤੌਲ, 140 9mm ਰੌਂਦ ਤੇ 8 ਮੈਗਜ਼ੀਨ ਹਨ। ਪੁੱਛਗਿੱਛ ਲਈ 4 ਵਿਅਕਤੀ ਨੂੰ ਰਾਊਂਡ ਅੱਪ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ 15 ਅਗਸਤ ਨੇੜੇ ਹੋਣ ਕਰਕੇ ਸਰਹੱਦੀ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਤੇ ਹੋਰ ਸ਼ਰਾਰਤੀ ਅਨਸਰਾਂ ਉਤੇ ਪੁਲਿਸ ਨਕੇਲ ਕੱਸ ਰਹੀ ਹੈ। ਸਰਹੱਦੀ ਇਲਾਕੇ ਵਿੱਚ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤੇ ਸਾਰੀਆਂ ਗਤੀਵਿਧੀਆਂ ‘ਤੇ ਨਜਰ ਬਣਾਏ ਹੋਏ ਹੈ।
ਵੀਡੀਓ ਲਈ ਕਲਿੱਕ ਕਰੋ -: