ਅੰਮ੍ਰਿਤਸਰ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਵਿਰੋਧੀ ਹੈਪੀ ਜੱਟ ਗਰੁੱਪ ਦੇ ਚਾਰ ਸ਼ੂਟਰਾਂ ਨੂੰ ਦਿਹਾਤੀ ਪੁਲਿਸ ਨੇ ਦਬੋਚ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਨੂੰ ਪੁਲਿਸ ਨੇ ਪਲਾਨਿੰਗ ਨਾਲ ਫੜਿਆ, ਜਦੋਂ ਕਿ ਇੱਕ ਨੇ ਡਰ ਦੇ ਮਾਰੇ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ।
ਪੁਲਿਸ ਨੇ ਚਾਰਾਂ ਕੋਲੋਂ ਚਾਰ ਪਿਸਤੌਲ ਵੀ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੱਗੂ ਗੈਂਗ ਦੇ ਦੋ ਮੈਂਬਰਾਂ ਨੂੰ ਮਾਰਨ ਦੀ ਪਲਾਨਿੰਗ ਬਣਾ ਰਹੇ ਸਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਅਪਰਾਧ ਸ਼ਾਖਾ ਦੀਆਂ ਟੀਮਾਂ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਛਾਪੇਮਾਰੀ ਕਰਕੇ ਪ੍ਰਭਜੀਤ ਸਿੰਘ ਉਰਫ ਪ੍ਰਭਾ, ਗੁਰਦੀਪ ਸਿੰਘ ਉਰਫ ਗੀਤਾ ਨੂੰ ਪਹਿਲਾਂ ਪਿੰਡ ਜੰਡੀਆ ਅਤੇ ਪ੍ਰਿਤਪਾਲ ਸਿੰਘ ਉਰਫ ਪੱਪੂ ਨੂੰ ਵੇਰੋਵਾਲ ਤੋਂ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਰਾਜਪੁਰਾ : ਬੱਸ ਚੈਕਿੰਗ ਦੌਰਾਨ 600 ਗ੍ਰਾਮ ਹੈਰੋਇਨ ਤੇ ਡਰਾਈ ਆਈਸ ਸਣੇ ਨਾਈਜੀਰੀਅਨ ਔਰਤ ਕਾਬੂ
ਗ੍ਰਿਫਤਾਰੀਆਂ ਦੇ ਡਰੋਂ ਜੰਡਿਆਲਾ ਗੁਰੂ ਨਿਵਾਸੀ ਮੰਨੀ ਉਰਫ ਡਡੀ ਨੇ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 32 ਬੋਰ ਅਤੇ ਇੱਕ ਤੋਂ 30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ।
ਐਸਐਸਪੀ ਦਿਹਾਤੀ ਨੇ ਦੱਸਿਆ ਕਿ ਹੈਪੀ ਜੱਟ ਗਿਰੋਹ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 18 ਕੇਸ ਦਰਜ ਹਨ, ਜਿਸ ਵਿੱਚ ਤਿੰਨ ਕਤਲ ਕੇਸ ਹਨ। ਹੋਰ ਮਾਮਲੇ ਜਬਰੀ ਵਸੂਲੀ, ਡਕੈਤੀ ਆਦਿ ਦੇ ਦਰਜ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਜੱਗੂ ਭਗਵਾਨਪੁਰੀਆ ਦੇ ਦੋ ਸਾਥੀਆਂ ਨੂੰ ਮਾਰਨ ਦੀ ਪਲਾਨਿੰਗ ਬਣਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਉਹ ਪੁਲਿਸ ਦੇ ਹੱਥੇ ਚੜ੍ਹ ਗਏ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪੁਲਿਸ ਨੇ ਦੱਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਮੁਲਜ਼ਮਾਂ ਤੱਕ ਪਹੁੰਚਾਏ ਗਏ ਸਨ। ਪੁਲਿਸ ਨੇ ਹਥਿਆਰਾਂ ਦੀ ਖੇਪ ਪੰਜਾਬ ਲਿਆਉਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰ ਲਿਆ ਹੈ, ਜਲਦ ਹੀ ਮੁਲਜ਼ਮ ਵੀ ਫੜੇ ਜਾਣਗੇ।