ਚੀਨ ਦੇ ਹੁਨਾਨ ਸੂਬੇ ਦੀ ਰਾਜਧਾਨੀ ਚਾਂਗਸ਼ਾ ਸ਼ਹਿਰ ‘ਚ ਇਕ ਗਗਨਚੁੰਬੀ ਇਮਾਰਤ ‘ਚ ਭਿਆਨਕ ਅੱਗ ਲੱਗ ਗਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਕ ਰਿਪੋਰਟ ਮੁਤਾਬਕ ਮੱਧ ਚੀਨੀ ਸ਼ਹਿਰ ਚਾਂਗਸ਼ਾ ‘ਚ ਸ਼ੁੱਕਰਵਾਰ ਨੂੰ ਇਕ ਸਕਾਈਸਕ੍ਰੈਪਰ ‘ਚ ਅੱਗ ਲੱਗ ਗਈ ਪਰ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ।
ਏਐਫਪੀ ਦੀ ਇੱਕ ਰਿਪੋਰਟ ਦੇ ਮੁਤਾਬਕ 218-ਮੀਟਰ (715 ਫੁੱਟ) ਇਮਾਰਤ 2000 ਵਿੱਚ ਪੂਰੀ ਹੋਈ ਸੀ। ਚੀਨੀ ਸਰਕਾਰੀ ਮੀਡੀਆ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਮੱਧ ਚੀਨੀ ਸ਼ਹਿਰ ਚਾਂਗਸ਼ਾ ਵਿੱਚ ਵਾਪਰੀ। ਬਿਲਡਿੰਗ ਨੂੰ ਲੱਗੀ ਭਿਆਨਕ ਅੱਗ ਨੇ ਕਾਰਨ ਕਈ ਦਰਜਨ ਮੰਜ਼ਿਲਾਂ ਆਪਣੀ ਲਪੇਟ ਵਿਚ ਲੈ ਲਈਆਂ ਅਤੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ‘ਤੇ ਧੂੰਏਂ ਦੇ ਕਾਲੇ ਬੱਦਲ ਛਾਏ ਹੋਏ ਸਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਤਬੀਅਤ, ਪਟਿਆਲਾ ਤੋਂ ਮੋਹਾਲੀ ਹਸਪਤਾਲ ਕੀਤੇ ਗਏ ਸ਼ਿਫਟ
ਰਿਪੋਰਟਾਂ ਵਿੱਚ ਖੁਲਾਸਾ ਹੋਇਆ ਹੈ ਕਿ ਇਸ ਇਮਾਰਤ ਵਿੱਚ ਸਰਕਾਰੀ ਟੈਲੀਕਾਮ ਕੰਪਨੀ ਚਾਈਨਾ ਟੈਲੀਕਾਮ ਦਾ ਦਫਤਰ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪਰ ਉੱਚੀ ਇਮਾਰਤ ਪੂਰੀ ਤਰ੍ਹਾਂ ਸੁਆਹ ਹੋ ਗਈ, ਫਾਇਰਫਾਈਟਰਜ਼ ਨੇ ਮੌਕੇ ‘ਤੇ ਅੱਗ ਬੁਝਾਉਣ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਭਿਆਨਕ ਅੱਗ ਦੀ ਲਪੇਟ ‘ਚ ਹੁਣ ਤੱਕ ਦੇ ਅੰਕੜਿਆਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਲੋਕ ਇਸ ਦੀ ਲਪੇਟ ‘ਚ ਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: