ਪਟਿਆਲਾ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੇ 473 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 194, ਨਾਭਾ 25, ਸਮਾਣਾ 23, ਰਾਜਪੁਰਾ 50, ਬਲਾਕ ਭਾਦਸੋਂ ਤੋਂ 27, ਬਲਾਕ ਕੋਲੀ 17, ਬਲਾਕ ਹਰਪਾਲਪੁਰ ਤੋਂ 22, ਬਲਾਕ ਕਾਲੋਮਾਜਰਾ ਤੋਂ 69, ਦੁਧਨਸਾਧਾ ਤੋਂ 29 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ। ਇਸ ਦੇ ਨਾਲ ਹੀ 7 ਲੋਕਾਂ ਨੇ ਇਸ ਮਹਾਮਾਰੀ ਕਰਕੇ ਦਮ ਤੋੜ ਦਿੱਤਾ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੌਜ਼ੀਟਿਵ ਕੇਸਾਂ ਦੀ ਗਿਣਤੀ 59,864 ਹੋ ਗਈ ਹੈ। ਇਸ ਵੇਲੇ ਜ਼ਿਲ੍ਹੇ ਵਿੱਚ 2697 ਐਕਟਿਵ ਕੇਸ ਹਨ।
ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇ ਕਿਹਾ ਅੱਜ ਜ਼ਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 12853 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ, 21 ਹਜ਼ਾਰ, 223 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 393 ਰਹੀ, ਜਦਕਿ 15 ਤੋਂ 18 ਸਾਲ ਤੱਕ ਦੇ 302 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਅੱਜ ਜ਼ਿਲ੍ਹੇ ਵਿੱਚ ਪ੍ਰਾਪਤ 2679 ਕੋਵਿਡ ਰਿਪੋਰਟਾਂ ਵਿਚੋਂ 473 ਕੇਸ ਕੋਵਿਡ ਪੌਜ਼ੀਟਿਵ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ 607 ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 55,760 ਹੈ। ਅਤੇ ਅੱਜ ਹੋਈਆਂ ਮੌਤਾਂ ਨਾਲ ਜ਼ਿਲ੍ਹੇ ਵਿੱਚ ਕੁਲ ਮੌਤਾਂ ਦੀ ਗਿਣਤੀ 1407 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਅੱਜ 2751 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਟੈਸਟ ਸਬੰਧੀ 11,40,574 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਪਟਿਆਲਾ ਦੇ 59,864 ਕੋਵਿਡ ਪੌਜ਼ੀਟਿਵ, 10,79,176 ਨੈਗੇਟਿਵ ਅਤੇ ਲਗਭਗ 1534 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਘਨੌਰ ਦੇ ਵਾਰਡ ਨੰ. 10 ਵਿੱਚ ਕੇਸ ਜ਼ਿਆਦਾ ਆਉਣ ਕਰਕੇ ਇਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।