ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਅੱਜ ਪੰਜ ਕਾਰਾਂ ਆਪਸ ਵਿੱਚ ਟਕਰਾ ਗਈਆਂ। ਇੱਕ ਤੋਂ ਬਾਅਦ ਇੱਕ ਕਾਰਾਂ ਆਪਸ ਵਿੱਚ ਟਕਰਾ ਕੇ ਚਕਨਾਚੂਰ ਹੋ ਗਈਆਂ। ਇਸ ਹਾਦਸੇ ‘ਚ ਕਾਰ ‘ਚ ਸਵਾਰ ਕਰੀਬ 15 ਲੋਕ ਜ਼ਖਮੀ ਹੋ ਗਏ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਦੇ ਨਾਲ ਹੀ ਹਾਦਸੇ ਕਾਰਨ ਕਈ ਘੰਟੇ ਜਾਮ ਲੱਗਾ ਰਿਹਾ, ਜਿਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ ‘ਤੇ ਕੈਂਟ ਥਾਣੇ ਅਤੇ ਟ੍ਰੈਫਿਕ ਪੁਲਿਸ ਦੀਆਂ ਟੀਮਾਂ ਵੀ ਪਹੁੰਚ ਗਈਆਂ।
ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਦੇਰ ਸ਼ਾਮ ਚੰਡੀਗੜ੍ਹ ਹਾਈਵੇਅ ’ਤੇ ਇੱਕ ਮਾਈਕਰਾ ਕਾਰ ਬਠਿੰਡਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਕਾਰ ਅਚਾਨਕ ਸੰਤੁਲਨ ਗੁਆ ਬੈਠੀ, ਜਿਸ ਕਾਰਨ ਕਾਰ ਡਿਵਾਈਡਰ ਪਾਰ ਕਰਕੇ ਸੜਕ ਦੇ ਉਲਟ ਦਿਸ਼ਾ ਵਿੱਚ ਜਾ ਵੱਜੀ, ਜਿਸ ‘ਤੇ ਚੰਡੀਗੜ੍ਹ ਵੱਲੋਂ ਆ ਰਹੀਆਂ 4 ਹੋਰ ਕਾਰਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੇਖਣ ਵਾਲੇ ਦੰਗ ਹੈਰਾਨ ਰਹਿ ਗਏ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਰਿਸ਼ਵਤਖੋਰ JE ਗ੍ਰਿਫ਼ਤਾਰ, ਟਰਾਂਸਫਾਰਮਰ ਲਾਉਣ ਬਦਲੇ ਲਏ 70,000 ਰੁਪਏ
ਕਾਰ ਸਵਾਰ ਔਰਤਾਂ ਤੇ ਬੱਚਿਆਂ ਸਮੇਤ 15 ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਜਥੇਬੰਦੀ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ। ਉਨ੍ਹਾਂ ਨੂੰ ਨੇੜਲੇ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ ਹੈ। ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: