ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਨੂੰ ਅਜੇ ਸਿਰਫ 5 ਦਿਨ ਹੀ ਹੋਏ ਹਨ ਕਿ ਇਨ੍ਹਾਂ ਸਭ ਦੇ ਦਰਮਿਆਨ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਠਿੰਡਾ ਦੇ ਇਕ ਡਾਕਟਰ ਤੇ 2 ਫਾਰਮਾਸਿਸਟਾਂ ਨੇ ਅਸਤੀਫੇ ਦੇ ਦਿੱਤੇ ਹਨ। ਅਸਤੀਫਾ ਦੇਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਸੂਬਾ ਸਰਕਾਰ ਨੇ 15 ਅਗਸਤ ਨੂੰ ਪੰਜਾਬ ਦੇ ਲੋਕਾਂ ਨੂੰ ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਸੀ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਦਰ-ਦਰ ਧੱਕੇ ਨਾ ਖਾਣੇ ਪੈਣ ਤੇ ਉਹ ਨੇੜੇ ਹੀ ਸਾਰੀਆਂ ਸਿਹਤ ਸਹੂਲਤਾਂ ਹਾਸਲ ਕਰ ਸਕਣ। ਡਾਕਟਰਾਂ ਅਤੇ ਫਾਰਮਾਸਿਸਟਾਂ ਨੇ ਆਪਣੇ ਅਸਤੀਫੇ ਸਿਹਤ ਵਿਭਾਗ ਨੂੰ ਭੇਜ ਦਿੱਤੇ ਹਨ ਪਰ ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਚਿੰਤਾ ਵੀ ਵਧ ਗਈ ਹੈ ਕਿ ਅਜਿਹਾ ਕੀ ਕਾਰਨ ਹੋ ਗਿਆ ਕਿ ਮੁਹੱਲਾ ਕਲੀਨਿਕ ਖੁੱਲ੍ਹਣ ਦੇ ਸਿਰਫ 5 ਦਿਨ ਬਾਅਦ ਹੀ ਡਾਕਟਰ ਨੂੰ ਅਸਤੀਫਾ ਦੇਣਾ ਪੈ ਰਿਹਾ ਹੈ।
ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਅਸਤੀਫਾ ਦੇਣ ਵਾਲੇ ਡਾਕਟਰਾਂ ਤੇ ਫਾਰਮਾਸਿਸਟਾਂ ਨਾਲ ਗੱਲਬਾਤ ਕੀਤੀ ਜਾਵੇਗੀ ਤੇ ਅਸਤੀਫਾ ਦੇਣ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾਵੇਗਾ ਤੇ ਜੇਕਰ ਉਹ ਫਿਰ ਵੀ ਆਪਣਾ ਫੈਸਲੇ ਤੋਂ ਪਿੱਛੇ ਨਹੀਂ ਹਟਣਗੇ ਤਾਂ ਉਨ੍ਹਾਂ ਦੇ ਅਸਤੀਫਾ ਮਨਜ਼ੂਰੀ ਲਈ ਉੱਚ ਅਧਿਕਾਰੀਆਂ ਨੂੰ ਭੇਜੇ ਜਾਣਗੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ‘ਚ ਰੱਖੇ ਗਏ ਸਟਾਫ ਨੂੰ ਠੇਕੇ ਉਤੇ ਭਰਤੀ ਕੀਤਾ ਗਿਆ ਹੈ। ਡਾਕਟਰ ਨੂੰ ਪ੍ਰਤੀ ਮਰੀਜ਼ 50 ਰੁਪਏ ਅਤੇ ਫਾਰਮਾਸਿਸਟ ਨੂੰ 12 ਰੁਪਏ ਪ੍ਰਤੀ ਮਰੀਜ਼ ਦੇਣੇ ਪੈਂਦੇ ਹਨ। ਜੇਕਰ ਇੱਕ ਦਿਨ ਵਿੱਚ 50 ਤੋਂ ਵੱਧ ਮਰੀਜ਼ਾਂ ਦਾ ਚੈਕਅੱਪ ਕੀਤਾ ਜਾਵੇ ਤਾਂ ਉਨ੍ਹਾਂ ਨੂੰ ਪੂਰੇ ਦਿਨ ਦੇ ਹਿਸਾਬ ਨਾਲ ਪੈਸੇ ਮਿਲਣੇ ਹਨ। ਜ਼ਿਕਰਯੋਗ ਹੈ ਕਿ ਰੋਪੜ ਤੋਂ ਵੀ
ਵੀਡੀਓ ਲਈ ਕਲਿੱਕ ਕਰੋ -: