ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਅੱਜ ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਖੁਲਾਸੇ ਕੀਤੇ ਗਏ ਹਨ।
ਦਿੱਲੀ ਪੁਲਿਸ ਦੇ ਸੀਪੀ HGS ਧਾਲੀਵਾਲ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਦੀਪਕ ਟੀਨੂੰ ਤੋਂ 5 ਗ੍ਰੇਨੇਡ ਤੇ 2 ਆਟੋਮੈਟਿਕ ਪਿਸਤੌਲਾਂ ਬਰਾਮਦ ਹੋਈਆਂ ਹਨ। ਪੁਲਿਸ ਨੇ ਦੱਸਿਆ ਕਿ ਟੀਨੂੰ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ । ਵਿਦੇਸ਼ ਬੈਠੇ ਰੋਹਿਤ ਗੋਦਾਰਾ ਤੇ ਜੈਕ ਟੀਨੂੰ ਗੈਂਗਸਟਰ ਟੀਨੂੰ ਨੂੰ ਭੱਜਣ ਵਿਚ ਮਦਦ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਟੀਨੂੰ 2 ਅਕਤੂਬਰ ਨੂੰ ਸੀਆਈਏ ਸਟਾਫ ਮਾਨਸਾ ਦੀ ਗ੍ਰਿਫ਼ਤ ‘ਚੋਂ ਆਪਣੀ ਗਰਲਫਰੈਂਡ ਦੀ ਮਦਦ ਨਾਲ ਫਰਾਰ ਹੋਇਆ ਸੀ। ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ ਨੇ ਖੁਲਾਸਾ ਕੀਤਾ ਸੀ ਕਿ ਜਦੋਂ ਉਹ ਪਿਛਲੀ ਵਾਰ ਰਾਜਸਥਾਨ ‘ਚ ਮਿਲੀ ਸੀ ਤਾਂ ਉਸ ਨੂੰ ਮਾਲਦੀਵ ਦੀ ਟਿਕਟ ਦਿੱਤੀ ਸੀ। ਜਤਿੰਦਰ ਕੌਰ ਨੇ ਟੀਨੂੰ ਦੇ ਵਿਦੇਸ਼ ਭੱਜਣ ਦੀ ਗੱਲ ਆਖੀ ਸੀ। ਹਾਲਾਂਕਿ, ਉਹ ਵਿਦੇਸ਼ ਭੱਜਣ ‘ਚ ਸਫਲ ਨਹੀਂ ਹੋ ਸਕਿਆ।
ਵੀਡੀਓ ਲਈ ਕਲਿੱਕ ਕਰੋ -: