ਪੰਜਾਬ ਦੇ ਫ਼ਰੀਦਕੋਟ ਮਾਡਰਨ ਜੇਲ੍ਹ ਵਿੱਚ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜੇਲ੍ਹ ਦੇ ਬਾਥਰੂਮ ਅਤੇ ਬੈਰਕ ਦੇ ਅੰਦਰ ਪੁੱਟੇ ਹੋਏ ਟੋਏ ਵਿੱਚੋਂ ਛੁਪਾਏ ਗਏ 4 ਮੋਬਾਈਲ ਬਰਾਮਦ ਕੀਤੇ ਗਏ ਹਨ। ਇੱਕ ਮੋਬਾਈਲ ਫ਼ੋਨ ਮਹਿਲਾ ਲਾਕਅੱਪ ਜੋਤੀ ਕੌਰ ਦੀ ਜੇਬ ‘ਚੋਂ ਮਿਲਿਆ ਹੈ। ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਚਾਰਜਰ ਵੀ ਬਰਾਮਦ ਹੋਇਆ ਹੈ। ਇਹ ਜਾਣਕਾਰੀ ਸਹਾਇਕ ਜੇਲ੍ਹ ਸੁਪਰਡੈਂਟ ਭਿਵਮ ਤੇਜ ਸਿੰਗਲਾ ਨੇ ਦਿੱਤੀ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਭਿਵਮ ਤੇਜ ਸਿੰਗਲਾ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਬਰਾਮਦ ਕੀਤੇ ਗਏ 5 ਮੋਬਾਈਲ ਫ਼ੋਨ ਅਤੇ ਇੱਕ ਮੋਬਾਈਲ ਚਾਰਜਰ ਕਬਜੇ ਵਿਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਦੀ ਸ਼ਿਕਾਇਤ ਫ਼ਰੀਦਕੋਟ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫ਼ਰੀਦਕੋਟ ਸਿਟੀ ਪੁਲਿਸ ਦੇ ASI ਸ਼ਵਿੰਦਰ ਸਿੰਘ ਨੇ ਮਹਿਲਾ ਲਾਕਅੱਪ ਨੂੰ ਨਾਮਜ਼ਦ ਕਰਨ ਦੇ ਨਾਲ-ਨਾਲ ਅਣਪਛਾਤੇ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਿੰਗਾਪੁਰ ਜਾ ਰਹੀ ਇੰਡੀਗੋ ਫਲਾਈਟ ਦੀ ਇੰਡੋਨੇਸ਼ੀਆ ‘ਚ ਹੋਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
ਦੱਸ ਦੇਈਏ ਕਿ 4 ਜਨਵਰੀ 2022 ਨੂੰ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦਾ ਜਾਇਜ਼ਾ ਲਿਆ ਸੀ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਰੀਬ 2 ਘੰਟੇ ਜੇਲ੍ਹ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀ ਸੁਰੱਖਿਆ ਵਧਾਉਣ ਅਤੇ ਕਮੀਆਂ ਨੂੰ ਜਲਦੀ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: