ਹੁਣ ਜਿਹੇ ਰੈਗੂਲਰ ਕੀਤੇ 12700 ਠੇਕਾ ਆਧਾਰਿਤ ਅਧਿਆਪਕਾਂ ਨੂੰ ਵੱਡਾ ਤੋਹਫਾ ਦੇਣ ਦੇ ਬਾਅਦ ਹੁਣ ਸਰਕਾਰ ਆਂਗਣਵਾੜੀ ਵਰਕਰਾਂ ਲਈ ਅਹਿਮ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਰੁਕੀ ਨਵੇਂ ਭੱਤੇ ਦੀ ਰਕਮ ਰਿਲੀਜ਼ ਕਰਨ ਲਈ ਜਲਦ ਹੀ 8 ਕਰੋੜ ਰੁਪਏ ਜਾਰੀ ਹੋਣਗੇ।
ਡਾਟਾ ਅਪਲੋਡ ਕਰਨ ਲਈ ਮੋਬਾਈਲ ਦੀ ਮੰਗ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਹ ਕਹਿਣਾ ਹੈ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ। ਮੰਤਰੀ ਬਲਜੀਤ ਕੌਰ ਅੱਜ ਦੋਰਾਹਾ ਵਿਚ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੀ ਸੀ। ਇਸ ਦੇ ਨਾਲ ਹੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇਕ ਮਹੀਨੇ ਦੇ ਅੰਦਰ 6 ਹਜ਼ਾਰ ਨਵੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕਰਨ ਜਾ ਰਹੀ ਹੈ। ਇਸ ਨਾਲ ਸਟਾਫ ਦੀ ਕਮੀ ਪੂਰੀ ਹੋਵੇਗੀ। ਆਂਗਣਵਾੜੀ ਵਰਕਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੋਬਾਈਲ ਦੀ ਮੰਗ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ‘ਤੇ ਉਹ ਡਾਟਾ ਅਪਲੋਡ ਕਰਨਗੀਆਂ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਂਗਣਵਾੜੀ ਕੇਂਦਰਾਂ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਸੀ। ਪਹਿਲਾਂ ਕਿਸੇ ਸਰਕਾਰ ਨੇ ਇਸ ਪਾਸੇ ਬਿਲਕੁਲ ਧਿਆਨ ਨਹੀਂ ਦਿੱਤਾ। ਆਪ ਸਰਕਾਰ ਸੂਬੇ ਵਿਚ 1 ਹਜ਼ਾਰ ਨਵੇਂ ਕੇਂਦਰ ਬਣਾ ਰਹੀ ਹੈ। ਨਵੀਂ ਬਿਲਡਿੰਗਾਂ ਬਣਨਗੀਆਂ। ਜੋ ਕੇਂਦਰ ਬਿਲਕੁਲ ਖਸਤਾ ਹੈ, ਉਨ੍ਹਾਂ ਨੂੰ ਨਵੀਂ ਬਿਲਡਿੰਗਾਂ ਵਿਚ ਸ਼ਿਫਟ ਕੀਤਾ ਜਾਵੇਗਾ। ਬਾਕੀ ਦੇ ਆਂਗਣਵਾੜੀ ਕੇਂਦਰਾਂ ‘ਤੇ ਮੂਲਭੂਤ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਸੂਬੇ ਵਿਚ ਜੋ NGO ਸਮਾਜ ਸੇਵਾ ਵਿਚ ਬੇਹਤਰੀਨ ਕੰਮ ਕਰ ਰਹੀ ਹੈ, ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪ੍ਰੇਰਣਾ ਲੈ ਕੇ ਸਰਕਾਰੀ ਸਿਸਟਮ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਅਜਿਹੀਆਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਮਦਦ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਭਵਾਨੀਗੜ੍ਹ : ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸ਼ਖਸ ਨੇ ਗਲ ‘ਚ ਟਮਾਟਰ ਦੀ ਮਾਲਾ ਪਾ ਕੀਤਾ ਅਨੋਖਾ ਪ੍ਰਦਰਸ਼ਨ
ਪੰਜਾਬ ਵਿਚ ਮਹਿਲਾਵਾਂ ਤੋਂ ਲੁੱਟ-ਖੋਹ ਦੀਆਂ ਘਟਨਾਵਾ ਵਧ ਰਹੀਆਂ ਹਨ। ਇਸ ਨੂੰ ਲੈ ਕੇ ਪਹਿਲਾਂ ਵੀ ਉਨ੍ਹਾਂ ਨੇ ਡੀਜੀਪੀ ਗੁਰਪ੍ਰੀਤ ਕੌਰ ਦਿਓ ਨਾਲ ਬੈਠਕ ਕੀਤੀ ਸੀ। ਇਸ ਵਿਚ ਮਹਿਲਾ ਮਿੱਤਰ ਥਾਣਿਆਂ ਦੀ ਗਿਣਤੀ ਵਧਾਉਣ ‘ਤੇ ਜ਼ੋਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਜਾਗਰੂਕਤਾ ਵੀ ਬੇਹੱਦ ਜ਼ਰੂਰੀ ਹੈ। ਮਹਿਲਾਵਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਗਲਤ ਰਸਤੇ ‘ਤੇ ਚੱਲਣ ਵਾਲੇ ਨੌਜਵਾਨਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।
ਫਰਜ਼ੀ ਸਰਟੀਫਿਕੇਟਾਂ ‘ਤੇ ਨੌਕਰੀ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਹੁਣ ਤੱਕ 93 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿਚੋਂ ਲਗਭਗ 40 ਦਾ ਨਿਪਟਾਰਾ ਕਰਦੇ ਹੋਏ ਫਰਜ਼ੀ ਸਰਟੀਫਿਕੇਟਾਂ ‘ਤੇ ਨੌਕਰੀ ਕਰਨ ਵਾਲਿਆਂ ‘ਤੇ ਸਖਤ ਐਕਸ਼ਨ ਲੈ ਕੇ ਨੌਕਰੀ ਤੋਂ ਕੱਢਿਆ ਗਿਆ। ਉਨ੍ਹਾਂ ਤੋਂ ਲਾਭ ਵੀ ਵਾਪਸ ਲਏ ਜਾਣਗੇ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: