ਪੰਜਾਬ ਸਰਕਾਰ ਵੱਲੋਂ 61 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 19 ਨੂੰ ਦੂਜੇ ਵਾਧੂ ਚਾਰਜ ਵੀ ਦਿੱਤੇ ਗਏ ਹਨ।
ਜਿਨ੍ਹਾਂ ਅਧਿਕਾਰੀਆਂ ਨੂੰ ਲੋਕ ਸਭਾ ਹਲਕਾ ਸੰਗਰੂਰ (ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ) ਤੋਂ ਬਦਲਿਆ ਗਿਆ ਹੈ ਜਾਂ ਕਿਸੇ ਹੋਰ ਸਟੇਸ਼ ਤੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਹੋਰ ਤਹਿਸੀਲਦਾਰ ਨੂੰ ਤਾਇਨਾਤ ਕੀਤਾ ਗਿਆ ਹੈ, ਉਹ ਚੋਣਾਂ ਦਾ ਕੰਮ ਮੁਕੰਮਲ ਹੋਣ ਤੱਕ ਆਪਣੇ ਪੁਰਾਣੇ ਸਟੇਸ਼ਨ ‘ਤੇ ਹੀ ਕੰਮ ਕਰਨਗੇ ਅਤੇ ਚੋਣਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਰਲੀਵ ਹੋਣਗੇ।