ਪੰਜਾਬ ਦੇ ਫਿਰੋਜ਼ਪੁਰ-ਤਲਵੰਡੀ ਹਾਈਵੇਅ ਤੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 62 ਸਾਲਾ ਸਾਬਕਾ ਫੌਜੀ ਗੁਰਮੇਲ ਸਿੰਘ ਵੱਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਸਾਬਕਾ ਫੌਜੀ ਗੁਰਮੇਲ ਸਿੰਘ ਦੇ ਭਰਾ ਗੁਰਦੇਵ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਤਲਵੰਡੀ ਭਾਈ ਫਿਰੋਜ਼ਪੁਰ ਨੇ ਦੱਸਿਆ ਹੈ ਕਿ ਉਸ ਦਾ ਛੋਟਾ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਸ਼ਹਿਰ ਜਾ ਰਿਹਾ ਸੀ। ਉਹ ਡੈਂਟਲ ਕਾਲਜ ਨੇੜੇ ਪਹੁੰਚਿਆ ਹੀ ਸੀ ਕਿ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਨੂੰ ਗੁਰਮੁਖ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ। ਹਾਦਸੇ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬ੍ਰਿਜਭੂਸ਼ਣ ਖਿਲਾਫ ਧਰਨਾ ਦੇਣ ਵਾਲੀ ਰੇਸਲਰ ਨੇ ਜਿੱਤਿਆ ਕਾਂਸੀ ਦਾ ਤਗਮਾ, ਕਿਹਾ- ਇਹ ਮੈਡਲ ਸੰਘਰਸ਼ਸ਼ੀਲ ਔਰਤਾਂ ਨੂੰ ਸਮਰਪਿਤ
ਗੁਰਦੇਵ ਸਿੰਘ ਨੇ ਦੱਸਿਆ ਕਿ ਟੱਕਰ ਮਗਰੋਂ ਹੇਠਾਂ ਡਿੱਗਣ ਕਾਰਨ ਉਕਤ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਕੁਲਗੜ੍ਹੀ ਦੇ SI ਸਰਵਣ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: