ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਬੀਜੇਪੀ ‘ਤੇ ਵੱਡਾ ਹਮਲਾ ਬੋਲਦੇ ਹੋਏ ਦਾਅਵਾ ਕੀਤਾ ਕਿ ਜੇ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੀਆਂ ਹੋਰ ਪਾਰਟੀਆਂ ਦੀਆਂ ਸਰਕਾਰਾਂ ਨੂੰ ਡੇਗਣ ‘ਤੇ 6,300 ਕਰੋੜ ਰੁਪਏ ਖਰਚ ਨਾ ਕੀਤੇ ਹੁੰਦੇ ਤਾਂ ਕੇਂਦਰ ਸਰਕਾਰ ਖਾਣ-ਪੀਣ ਦੀਆਂ ਵਸਤੂਆਂ ‘ਤੇ ਵਸਤੂ ਅਤੇ ਸੇਵਾ ਟੈਕਸ (ਜੀ. ਐੱਸ. ਟੀ.) ਨਾ ਲਾਉਣਾ ਪੈਂਦਾ।
ਕੇਜਰੀਵਾਲ ਨੇ ਇੱਕ ਦਿਨ ਪਹਿਲਾਂ ਭਾਜਪਾ ਨੂੰ ਸੂਬਾ ਸਰਕਾਰਾਂ ਦਾ ਸੀਰੀਅਲ ਕਿਲਰ ਕਿਹਾ ਸੀ। ਦਿੱਲੀ ਵਿਧਾਨ ਸਭਾ ‘ਚ ਆਪਣੇ ਸੰਬੋਧਨ ਦੌਰਾਨ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਅਤੇ ਜੀਐੱਸਟੀ ਰਾਹੀਂ ਇਕੱਠੇ ਕੀਤੇ ਪੈਸਿਆਂ ਨਾਲ ਵਿਧਾਇਕਾਂ ਨੂੰ ਖਰੀਦ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕ ਮਹਿੰਗਾਈ ਤੋਂ ਪਰੇਸ਼ਾਨ ਹਨ ਅਤੇ ਭਾਜਪਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦਣ ਅਤੇ ਸੂਬਿਆਂ ਵਿੱਚ ਸਰਕਾਰਾਂ ਲਿਆਉਣ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, ਦਹੀਂ, ਮੱਖਣ, ਸ਼ਹਿਦ, ਕਣਕ, ਚਾਵਲ ਆਦਿ ‘ਤੇ ਲਗਾਏ ਗਏ ਜੀਐਸਟੀ ਨਾਲ ਕੇਂਦਰ ਸਰਕਾਰ ਨੂੰ ਸਾਲਾਨਾ 7500 ਕਰੋੜ ਰੁਪਏ ਆਉਣਗੇ।
ਉਨ੍ਹਾਂ ਕਿਹਾ ਕਿ ਹੁਣ ਤੱਕ ਉਹ ਸਰਕਾਰਾਂ ਨੂੰ ਡੇਗਣ ‘ਤੇ 6300 ਕਰੋੜ ਰੁਪਏ ਖਰਚ ਕਰ ਚੁੱਕੇ ਹਨ। ਜੇ ਇਹ ਸਰਕਾਰਾਂ ਨਾ ਡਿਗਾਉਂਦੇ ਤਾਂ ਕਣਕ, ਚਾਵਲ, ਮੱਖਣ ਆਦਿ ‘ਤੇ ਜੀ.ਐਸ.ਟੀ. ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਨਾ ਕਰਨਾ ਪੈਂਦਾ।
ਇਹ ਵੀ ਪੜ੍ਹੋ : ਸੋਨਾਲੀ ਦੀ ਮੌਤ ਤੋਂ ਪਹਿਲਾਂ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ, ਕਰੀਬੀ ਨੇ ਵੀ ਖੋਲ੍ਹੇ ਕਈ ਰਾਜ਼
ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿੱਚ ਬੇਨਿਯਮੀਆਂ ਲਈ ਕੇਸ ਦਰਜ ਕੀਤੇ ਜਾਣ ਤੋਂ ਬਾਅਦ ‘ਆਪ’ ਅਤੇ ਭਾਜਪਾ ਦਰਮਿਆਨ ਸਿਆਸੀ ਟਕਰਾਅ ਵਧ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: